ਮੋਗਾ : ਬੁੱਢੇ ਡਰੇਨ ਵਿੱਚ ਡਿੱਗਣ ਵਾਲੀਆਂ ਫੈਕਟਰੀਆਂ ਦੇ ਗੰਦੇ ਪਾਣੀ ਨੂੰ ਰੋਕਣ ਲਈ 3 ਦਸੰਬਰ ਨੂੰ ਪੱਕਾ ਮੋਰਚਾ ਲਾਉਣ ਦੀ ਤਿਆਰੀ ਕਰ ਰਹੇ ਧੜਿਆਂ ਦਰਮਿਆਨ ਟਕਰਾਅ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।

ਇਸ ਸੰਘਰਸ਼ ਦੇ ਆਗੂ ਲੱਖਾ ਸਿਧਾਣਾ ਨੂੰ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਰਾਮਾਂ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਘੇਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ। ਲੱਖਾ ਸਿਧਾਣਾ ਨੂੰ ਉਸ ਵੇਲੇ ਗ੍ਰਿਫਤਾਰ ਕਰ ਲਿਆ ਗਿਆ ਜਦੋਂ ਉਹ ਲੁਧਿਆਣਾ ਵਿੱਚ ਧਰਨੇ ਵਿੱਚ ਸ਼ਾਮਲ ਹੋਣ ਜਾ ਰਿਹਾ ਸੀ। ਭਾਵੇਂ ਪੁਲਿਸ ਪ੍ਰਸ਼ਾਸਨ ਨੇ ਇਸ ਮਾਮਲੇ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਹੋਇਆ ਹੈ ਪਰ ਪਤਾ ਲੱਗਾ ਹੈ ਕਿ ਲੱਖਾ ਸਿਧਾਣਾ ਨੂੰ ਸੀ.ਆਈ.ਏ. ਸਟਾਫ਼ ਵੱਲੋਂ ਗ੍ਰਿਫ਼ਤਾਰ ਕਰਕੇ ਮੋਗਾ ਲਿਆਂਦਾ ਗਿਆ ਹੈ।

ਭਾਵੇਂ ਕੋਈ ਵੀ ਪੁਲਿਸ ਅਧਿਕਾਰੀ ਇਸ ਮਾਮਲੇ ਦੀ ਪੁਸ਼ਟੀ ਕਰਨ ਨੂੰ ਤਿਆਰ ਨਹੀਂ ਹੈ ਪਰ ਉਸ ਦੇ ਨੇੜਲੇ ਸੂਤਰਾਂ ਤੋਂ ਮਿਲੀ ਜਾਣਕਾਰੀ ਤੋਂ ਸਾਫ਼ ਹੈ ਕਿ ਲੱਖੇ ਨੂੰ ਨਿਹਾਲ ਸਿੰਘ ਵਾਲਾ ਦੇ ਪਿੰਡ ਰਾਮਾਂ ਤੋਂ ਗ੍ਰਿਫ਼ਤਾਰ ਕਰਕੇ ਸੀ.ਆਈ.ਏ ਸਟਾਫ਼ ਕੋਲ ਲਿਆਂਦਾ ਗਿਆ ਹੈ।

Leave a Reply