ਪੁਲਿਸ ਵੱਲੋਂ ਜਲੰਧਰ ਦੇ ਸਾਬਕਾ ਕੌਂਸਲਰ ਸਮੇਤ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ
By admin / April 8, 2024 / No Comments / Punjabi News
ਜਲੰਧਰ : ਪੁਲਿਸ ਵੱਲੋਂ ਜਲੰਧਰ (Jalandhar) ਦੇ ਸਾਬਕਾ ਕੌਂਸਲਰ ਸਮੇਤ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਤੁਲਸੀ ਸੈਨੀਟੇਸ਼ਨ ਦੇ ਮਾਲਕ ਤੇ ਰਾਮਾਮੰਡੀ ਦੇ ਸਾਬਕਾ ਕੌਂਸਲਰ ਵਿਜੇ ਦਕੋਹਾ (Ramamandi former councilor Vijay Dakoha) ਤੇ ਉਸ ਦੇ ਪੁੱਤਰ ਸਮੇਤ 5 ਵਿਅਕਤੀਆਂ ਖ਼ਿਲਾਫ਼ ਧਮਕੀਆਂ ਦੇਣ ਅਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰਾਮਾਮੰਡੀ ਦੇ ਇੰਚਾਰਜ ਨੇ ਦੱਸਿਆ ਕਿ ਭੀਮਸੇਨ ਪੁੱਤਰ ਰਾਮਲਾਲ ਵਾਸੀ ਅਮਨਪੁਰ ਤਹਿਸੀਲ ਅਬੋਹਰ ਜ਼ਿਲ੍ਹਾ ਫਾਜ਼ਿਲਕਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਉਸ ਨੇ ਦੱਸਿਆ ਸੀ ਕਿ ਉਹ ਟਾਈਲਾਂ ਲਗਾਉਣ ਦਾ ਕੰਮ ਕਰਦਾ ਹੈ ਅਤੇ ਪਿਛਲੇ ਕਾਫੀ ਸਮੇਂ ਤੋਂ ਤੁਲਸੀ ਸੈਨੀਟੇਸ਼ਨ ਤੋਂ ਸਾਮਾਨ ਖਰੀਦ ਰਿਹਾ ਹੈ। ਉਸ ਨੇ ਦੱਸਿਆ ਕਿ ਉਸ ਦੇ ਠੇਕੇਦਾਰ ਨੇ ਵਿਜੇ ਦਕੋਹਾ ਨਾਲ 300 ਟਾਈਲਾਂ ਦੇ ਬਕਸਿਆਂ ਦਾ ਸੌਦਾ ਕੀਤਾ ਸੀ।
ਇਸ ਦੌਰਾਨ ਉਨ੍ਹਾਂ ਨੂੰ ਸਿਰਫ਼ 150 ਬਕਸੇ ਭੇਜੇ ਗਏ ਅਤੇ ਜ਼ਿਆਦਾਤਰ ਟਾਈਲਾਂ ਟੁੱਟੀਆਂ ਹੋਈਆਂ ਸਨ। ਇਸ ਤੋਂ ਬਾਅਦ ਜਦੋਂ ਇਸ ਸਬੰਧੀ ਵਿਜੇਤਾ ਦਕੋਹਾ ਨੂੰ ਜਾਣਕਾਰੀ ਦਿੱਤੀ ਤਾਂ ਉਨ੍ਹਾਂ ਕਿਹਾ ਕਿ ਉਹ ਟਾਈਲਾਂ ਬਦਲਵਾ ਦੇਣਗੇ ਪਰ ਜਦੋਂ ਉਹ ਟਾਈਲਾਂ ਬਦਲਣ ਲਈ ਵਾਪਸ ਗਏ ਤਾਂ ਸਾਬਕਾ ਕੌਂਸਲਰ ਅਤੇ ਉਸ ਦੇ ਲੜਕੇ ਨੇ ਉਸ ਨਾਲ ਗਾਲੀ-ਗਲੋਚ ਕੀਤਾ ਅਤੇ ਆਪਣੇ ਦੋਸਤਾਂ ਨਾਲ ਮਿਲ ਕੇ ਉਸ ਦੀ ਕੁੱਟਮਾਰ ਕੀਤੀ। ਇਸ ਦੇ ਨਾਲ ਹੀ ਮੌਕੇ ‘ਤੇ ਆਏ ਮਜ਼ਦੂਰਾਂ ‘ਤੇ ਵੀ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਠੇਕੇਦਾਰ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਿਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।