ਅਮੇਠੀ: ਉੱਤਰ ਪ੍ਰਦੇਸ਼ ਦੇ ਅਮੇਠੀ ਵਿੱਚ ਇੱਕ ਭਿਆਨਕ ਸੜਕ ਹਾਦਸਾ (A Terrible Road Accident) ਵਾਪਰਿਆ। ਇੱਥੇ ਪੂਰਵਾਂਚਲ ਐਕਸਪ੍ਰੈਸ ਵੇਅ (The Purvanchal Expressway) ‘ਤੇ ਦਿੱਲੀ ਤੋਂ ਬਿਹਾਰ ਦੇ ਸੀਵਾਨ ਜਾ ਰਹੀ ਇੱਕ ਨਿੱਜੀ ਬੱਸ ਦੀ ਇੱਕ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਬੱਸ ‘ਚ ਸਵਾਰ 5 ਯਾਤਰੀਆਂ ਦੀ ਮੌਤ ਹੋ ਗਈ, ਜਦਕਿ 11 ਲੋਕ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮੱਚ ਗਈ। ਹਾਦਸੇ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ। ਜ਼ਖ਼ਮੀਆਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ
ਜਾਣਕਾਰੀ ਮੁਤਾਬਕ ਇਹ ਭਿਆਨਕ ਹਾਦਸਾ ਪੂਰਵਾਂਚਲ ਐਕਸਪ੍ਰੈੱਸ ਵੇਅ ਦੇ ਮਾਈਲਸਟੋਨ 68.8 ਨੇੜੇ ਵਾਪਰਿਆ, ਇਕ ਤੇਜ਼ ਰਫਤਾਰ ਟਰੱਕ ਨੇ ਸਾਹਮਣੇ ਤੋਂ ਆ ਕੇ ਬੱਸ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਟਰੱਕ ਦੀ ਭਾਲ ਵਿੱਚ ਲੱਗੀ ਹੋਈ ਹੈ। ਸੀ.ਓ. ਅਤੁਲ ਸਿੰਘ ਨੇ ਦੱਸਿਆ ਕਿ ਦੇਰ ਰਾਤ ਇੱਕ ਪ੍ਰਾਈਵੇਟ ਬੱਸ ਜੋ ਦਿੱਲੀ ਤੋਂ ਸੀਵਾਨ ਜਾ ਰਹੀ ਸੀ, ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਕਰੀਬ 11 ਲੋਕ ਜ਼ਖਮੀ ਹੋ ਗਏ, ਜਦਕਿ 5 ਲੋਕਾਂ ਦੀ ਮੌਤ ਹੋ ਗਈ। ਸੂਚਨਾ ‘ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਗੰਭੀਰ ਜ਼ਖਮੀਆਂ ਦਾ ਜ਼ਿਲ੍ਹਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਹਾਦਸੇ ਵਿੱਚ ਅਮਰੇਸ਼ (26) ਪੁੱਤਰ ਪਰਸ਼ੂਰਾਮ ਅਤੇ ਅਖਿਲੇਸ਼ ਕੁਮਾਰ (36) ਪੁੱਤਰ ਛੋਟੇਲਾਲ ਵਾਸੀ ਕੇਰਵਾ, ਸੀਵਾਨ, ਬਿਹਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਸ ਦੇ ਨਾਲ ਹੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਟੱਕਰ ਮਾਰਨ ਵਾਲੇ ਟਰੱਕ ਦੀ ਭਾਲ ਕਰ ਰਹੀ ਹੈ।

ਹਾਦਸੇ ‘ਤੇ ਸੀ.ਐਮ ਯੋਗੀ ਨੇ ਕੀਤਾ ਹੈ ਦੁੱਖ ਪ੍ਰਗਟ 
ਇਸ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਹਾਦਸੇ ਦਾ ਜਾਇਜ਼ਾ ਲਿਆ ਅਤੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਅਧਿਕਾਰੀਆਂ ਨੂੰ ਤੁਰੰਤ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਜ਼ਖਮੀਆਂ ਦੇ ਢੁੱਕਵੇਂ ਇਲਾਜ ਦੇ ਨਿਰਦੇਸ਼ ਵੀ ਦਿੱਤੇ ਹਨ।

Leave a Reply