November 5, 2024

ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਹੋਈਆਂ ਅਪਡੇਟ, ਜਾਣੋ ਅੱਜ ਦੀਆ ਕੀਮਤਾਂ

Latest National News |Petrol and Diesel| Punjabi Latest News

ਨਵੀਂ ਦਿੱਲੀ: ਹਰ ਰੋਜ਼ ਸਵੇਰੇ 6 ਵਜੇ ਸਰਕਾਰੀ ਤੇਲ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ (Petrol and Diesel Prices) ਨੂੰ ਅਪਡੇਟ ਕਰਦੀਆਂ ਹਨ। ਦਰਅਸਲ, ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ ‘ਤੇ ਅਧਾਰਤ ਹਨ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਜਿਸ ਤੋਂ ਬਾਅਦ ਹਰ ਰੋਜ਼ ਸਵੇਰੇ 6 ਵਜੇ ਸਰਕਾਰੀ ਤੇਲ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਅਪਡੇਟ ਕਰਦੀਆਂ ਹਨ।

ਇਸੇ ਤਰ੍ਹਾਂ ਤੇਲ ਕੰਪਨੀਆਂ ਨੇ 30 ਅਗਸਤ ਯਾਨੀ ਅੱਜ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕਰ ਦਿੱਤੇ ਹਨ। ਅਜਿਹੇ ‘ਚ ਕਾਰ ਦੀ ਟੈਂਕੀ ਨੂੰ ਭਰਨ ਤੋਂ ਪਹਿਲਾਂ ਇਹ ਜਾਣਨਾ ਜ਼ਰੂਰੀ ਹੈ ਕਿ ਅੱਜ ਤੁਹਾਡੇ ਸ਼ਹਿਰ ‘ਚ ਪੈਟਰੋਲ ਅਤੇ ਡੀਜ਼ਲ ਕਿਸ ਕੀਮਤ ‘ਤੇ ਮਿਲ ਰਿਹਾ ਹੈ। ਜਿਸ ਦੇ ਅਨੁਸਾਰ ਅੱਜ ਬਿਹਾਰ ਅਤੇ ਯ.ੂਪੀ ਸਮੇਤ ਕਈ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ।

ਜੇਕਰ ਰਾਜ ਪੱਧਰ ‘ਤੇ ਗੱਲ ਕਰੀਏ ਤਾਂ ਬਿਹਾਰ ‘ਚ ਅੱਜ ਪੈਟਰੋਲ ਦੀ ਕੀਮਤ 22 ਪੈਸੇ ਘੱਟ ਕੇ 107.09 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 21 ਪੈਸੇ ਘੱਟ ਕੇ 93.81 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜਦੋਂ ਕਿ ਯੂ.ਪੀ ਵਿਚ ਪੈਟਰੋਲ 31 ਪੈਸੇ ਦੀ ਕਟੌਤੀ ਤੋਂ ਬਾਅਦ 94.25 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 7 ਪੈਸੇ ਦੀ ਕਟੌਤੀ ਤੋਂ ਬਾਅਦ 87.57 ਰੁਪਏ ਪ੍ਰਤੀ ਲੀਟਰ ‘ਤੇ ਉਪਲਬਧ ਹੈ। ਇਸ ਤੋਂ ਇਲਾਵਾ ਮਹਾਰਾਸ਼ਟਰ ‘ਚ ਪੈਟਰੋਲ ਦੀ ਕੀਮਤ 20 ਪੈਸੇ ਘੱਟ ਕੇ 104.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 20 ਪੈਸੇ ਘੱਟ ਕੇ 90.77 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਤਾਂ ਆਓ ਜਾਣਦੇ ਹਾਂ ਦੇਸ਼ ਦੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ

ਦਿੱਲੀ ਵਿੱਚ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।

ਮੁੰਬਈ ਵਿੱਚ ਪੈਟਰੋਲ ਦੀ ਕੀਮਤ 103.44 ਰੁਪਏ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।

ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 104.95 ਰੁਪਏ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।

ਚੇਨਈ ‘ਚ ਪੈਟਰੋਲ ਦੀ ਕੀਮਤ 100.75 ਰੁਪਏ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

By admin

Related Post

Leave a Reply