ਪੋਲੈਂਡ ਤੇ ਯੂਕਰੇਨ ਦੀ ਇਤਿਹਾਸਕ ਯਾਤਰਾ ਪੂਰੀ ਕਰਕੇ ਭਾਰਤ ਪਰਤੇ PM ਮੋਦੀ
By admin / August 24, 2024 / No Comments / World News
ਯੂਕਰੇਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਪੋਲੈਂਡ ਅਤੇ ਯੂਕਰੇਨ (Poland and Ukraine) ਦੀ ਇਤਿਹਾਸਕ ਯਾਤਰਾ ਪੂਰੀ ਕਰਕੇ ਭਾਰਤ ਪਰਤ ਆਏ ਹਨ। ਇਸ ਦੌਰੇ ਦੌਰਾਨ ਪੀ.ਐਮ ਮੋਦੀ ਨੇ ਪੋਲੈਂਡ ਅਤੇ ਯੂਕਰੇਨ ਨਾਲ ਦੁਵੱਲੇ ਮੁੱਦਿਆਂ ‘ਤੇ ਅਹਿਮ ਗੱਲਬਾਤ ਕੀਤੀ। ਉਨ੍ਹਾਂ ਦੇ ਵਿਦੇਸ਼ ਦੌਰੇ ਤੋਂ ਬਾਅਦ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਖਤਮ ਹੋਣ ਦੀਆਂ ਸੰਭਾਵਨਾਵਾਂ ਵਧ ਗਈਆਂ ਹਨ। ਇਸ ਸੰਦਰਭ ਵਿੱਚ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਕਿਹਾ ਕਿ ਭਾਰਤ ਇਸ ਸੰਘਰਸ਼ ਨੂੰ ਖਤਮ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ।
ਪ੍ਰਧਾਨ ਮੰਤਰੀ ਮੋਦੀ ਬੀਤੇ ਦਿਨ ਯੂਕਰੇਨ ਦੀ ਸੱਤ ਘੰਟੇ ਦੀ ਯਾਤਰਾ ਦੇ ਬਾਅਦ ਕੀਵ ਤੋਂ ਰਵਾਨਾ ਹੋਏ। ਫੇਰੀ ਦੌਰਾਨ ਉਨ੍ਹਾਂ ਨੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ‘ਫਲਦਾਇਕ ਗੱਲਬਾਤ’ ਕੀਤੀ ਅਤੇ ਰੂਸ ਨਾਲ ਚੱਲ ਰਹੇ ਯੁੱਧ ਨੂੰ ਖਤਮ ਕਰਨ ਲਈ ਨਿੱਜੀ ਤੌਰ ‘ਤੇ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ।
ਆਪਣੀ ਯਾਤਰਾ ਦੀ ਸਮਾਪਤੀ ਤੋਂ ਬਾਅਦ, ਪੀ.ਐਮ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇੱਕ ਸੰਦੇਸ਼ ਸਾਂਝਾ ਕੀਤਾ। ਉਨ੍ਹਾਂ ਲਿਖਿਆ, ‘ਮੇਰੀ ਯੂਕਰੇਨ ਯਾਤਰਾ ਇਤਿਹਾਸਕ ਸੀ। ਮੈਂ ਭਾਰਤ-ਯੂਕਰੇਨ ਦੋਸਤੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਸ ਮਹਾਨ ਦੇਸ਼ ਵਿੱਚ ਆਇਆ ਹਾਂ। ਰਾਸ਼ਟਰਪਤੀ ਜ਼ੇਲੇਨਸਕੀ ਨਾਲ ਮੇਰੀ ਗੱਲਬਾਤ ਬਹੁਤ ਫਲਦਾਇਕ ਰਹੀ। ਭਾਰਤ ਦਾ ਪੱਕਾ ਵਿਸ਼ਵਾਸ ਹੈ ਕਿ ਸ਼ਾਂਤੀ ਹਮੇਸ਼ਾ ਕਾਇਮ ਹੋਣੀ ਚਾਹੀਦੀ ਹੈ। ਮੈਂ ਯੂਕਰੇਨ ਦੀ ਸਰਕਾਰ ਅਤੇ ਲੋਕਾਂ ਦੀ ਮਹਿਮਾਨਨਿਵਾਜ਼ੀ ਲਈ ਧੰਨਵਾਦ ਕਰਦਾ ਹਾਂ।
ਪ੍ਰਧਾਨ ਮੰਤਰੀ ਮੋਦੀ ਨੇ ਕੀਵ ‘ਚ ਰਾਸ਼ਟਰਪਤੀ ਜ਼ੇਲੇਂਸਕੀ ਨੂੰ ਭਰੋਸਾ ਦਿਵਾਇਆ ਕਿ ਉਹ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੇ ਸੰਘਰਸ਼ ਨੂੰ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਇਸ ਤੋਂ ਇਲਾਵਾ, ਉਨ੍ਹਾਂ ਨੇ ਸ਼ਾਂਤੀ ਬਣਾਈ ਰੱਖਣ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਆਪਣੀ ਤਿਆਰੀ ਵੀ ਜ਼ਾਹਰ ਕੀਤੀ। ਤੁਹਾਨੂੰ ਦੱਸ ਦੇਈਏ ਕਿ ਰੂਸ ਨੇ 24 ਫਰਵਰੀ 2022 ਨੂੰ ਯੂਕਰੇਨ ‘ਤੇ ਹਮਲਾ ਕੀਤਾ ਸੀ, ਜਿਸ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਜੰਗ ਚੱਲ ਰਹੀ ਹੈ।
The post ਪੋਲੈਂਡ ਤੇ ਯੂਕਰੇਨ ਦੀ ਇਤਿਹਾਸਕ ਯਾਤਰਾ ਪੂਰੀ ਕਰਕੇ ਭਾਰਤ ਪਰਤੇ PM ਮੋਦੀ appeared first on Time Tv.