November 5, 2024

ਪੰਚਾਇਤੀ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ

Breaking News | ਅੱਜ ਪੰਜਾਬ 'ਚ ਪੰਚਾਇਤੀ ਚੋਣਾਂ ...

ਚੰਡੀਗੜ੍ਹ : ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਅੱਜ ਬਾਅਦ ਦੁਪਹਿਰ 3 ਵਜੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਸੱਦੀ ਗਈ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਅੱਜ ਦੀ ਪ੍ਰੈਸ ਕਾਨਫਰੰਸ ਵਿੱਚ ਪੰਚਾਇਤੀ ਚੋਣਾਂ ਸਬੰਧੀ ਕੋਈ ਐਲਾਨ ਕੀਤਾ ਜਾਵੇਗਾ। ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਗ੍ਰਾਮ ਪੰਚਾਇਤ ਚੋਣਾਂ ਨਾ ਕਰਵਾਏ ਜਾਣ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਸੀ। ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈਕੋਰਟ ‘ਚ ਜਵਾਬ ਦਿੰਦੇ ਹੋਏ ਕਿਹਾ ਸੀ ਕਿ ਚੋਣਾਂ ਜਲਦ ਕਰਵਾਈਆਂ ਜਾਣ।

ਦੱਸ ਦਈਏ ਕਿ ਪੰਜਾਬ ‘ਚ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ। ਦੋ ਹਫ਼ਤੇ ਪਹਿਲਾਂ ਸਰਕਾਰ ਨੇ ਬਾਕੀ ਰਹਿੰਦੀਆਂ 153 ਪੰਚਾਇਤ ਕਮੇਟੀਆਂ ਵਿੱਚੋਂ 76 ਨੂੰ ਵੀ ਭੰਗ ਕਰ ਦਿੱਤਾ ਸੀ। ਰਾਜ ਵਿੱਚ ਕੁੱਲ 13241 ਪੰਚਾਇਤਾਂ ਹਨ। ਜਦਕਿ 153 ਬਲਾਕ ਕਮੇਟੀਆਂ ਅਤੇ 23 ਜ਼ਿਲ੍ਹਾ ਪ੍ਰੀਸ਼ਦ ਹਨ। ਉਨ੍ਹਾਂ ਦਾ ਕਾਰਜਕਾਲ 31 ਦਸੰਬਰ 2023 ਨੂੰ ਖਤਮ ਹੋ ਗਿਆ ਸੀ। ਸੂਬੇ ਵਿੱਚ ਸਭ ਤੋਂ ਵੱਧ 1405 ਪੰਚਾਇਤਾਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹਨ, ਜਦੋਂ ਕਿ ਪਟਿਆਲਾ ਵਿੱਚ 1022 ਪੰਚਾਇਤਾਂ ਹਨ। ਪਿਛਲੇ ਸਾਲ ਦਸੰਬਰ ਤੋਂ ਭੰਗ ਹੋਈਆਂ ਪੰਚਾਇਤਾਂ ਦੀਆਂ ਚੋਣਾਂ ਅਜੇ ਲਟਕ ਰਹੀਆਂ ਹਨ।

By admin

Related Post

Leave a Reply