ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਜੈਜ਼ ਧਾਮੀ (Famous Punjabi Singer Jazz Dhami) ਨੇ ਆਪਣੇ ਪ੍ਰਸ਼ੰਸਕਾਂ ਨਾਲ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਦੱਸਿਆ ਕਿ ਉਹ ਫਰਵਰੀ 2022 ਤੋਂ ਕੈਂਸਰ ਨਾਲ ਜੂਝ ਰਹੇ ਸਨ। ਪਹਿਲੀ ਵਾਰ, ਗਾਇਕ ਨੇ ਇੱਕ ਇੰਸਟਾਗ੍ਰਾਮ ਪੋਸਟ ਵਿੱਚ ਆਪਣੀ ਬਿਮਾਰੀ ਬਾਰੇ ਖੁੱਲ੍ਹ ਕੇ ਗੱਲ ਕੀਤੀ।

ਗਾਇਕ ਨੇ ਕਿਹਾ ਕਿ ਸ਼ੁਰੂ ਵਿੱਚ ਉਨ੍ਹਾਂ ਨੇ ਆਪਣੀ ਲੜਾਈ ਨੂੰ ਗੁਪਤ ਰੱਖਣ ਦਾ ਫ਼ੈਸਲਾ ਕੀਤਾ ਸੀ, ਪਰ ਹੁਣ, ਇੱਕ ਸਾਲ ਤੋਂ ਵੱਧ ਸਮੇਂ ਬਾਅਦ, ਜੈਜ਼ ਧਾਮੀ ਆਪਣੀ ਯਾਤਰਾ ਨੂੰ ਦੁਨੀਆ ਨਾਲ ਸਾਂਝਾ ਕਰਨ ਲਈ ਤਿਆਰ ਮਹਿਸੂਸ ਕਰਦੇ ਹਨ। ਹਾਲ ਹੀ ਵਿੱਚ, ਗਾਇਕ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਇੱਕ ਹੈਰਾਨ ਕਰਨ ਵਾਲੀ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੇ ਪ੍ਰਸ਼ੰਸਕਾਂ ਨੂੰ ਵੀ ਹੈਰਾਨ ਕਰ ਦਿੱਤਾ ਹੈ।

ਦਰਅਸਲ, ਗਾਇਕ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਖੁਲਾਸਾ ਕੀਤਾ ਕਿ ਉਹ 2022 ਤੋਂ ਕੈਂਸਰ ਨਾਲ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਇਹ ਲੜਾਈ ਆਪਣੇ ਪਰਿਵਾਰ ਅਤੇ ਪ੍ਰਸ਼ੰਸਕਾਂ ਲਈ ਲੜ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਕਲਾਕਾਰ ਨੇ ਲੰਬੇ ਸਮੇਂ ਤੋਂ ਗਾਇਕੀ ਤੋਂ ਦੂਰੀ ਬਣਾਈ ਰੱਖੀ ਸੀ ਪਰ ਕੈਂਸਰ ਨਾਲ ਜੰਗ ਜਿੱਤਣ ਤੋਂ ਬਾਅਦ ਉਹ ਮੁੜ ਗਾਇਕੀ ਵਿੱਚ ਆ ਗਏ ਹਨ।

Leave a Reply