ਪੰਜਾਬ ‘ਚ ਆਉਣ ਵਾਲੇ 2 ਦਿਨਾਂ ਲਈ ਅਲਰਟ ਜਾਰੀ
By admin / March 3, 2024 / No Comments / Punjabi News
ਚੰਡੀਗੜ੍ਹ: ਪੰਜਾਬ ਵਿੱਚ ਬੀਤੇ ਦਿਨ ਹੋਈ ਭਾਰੀ ਬਰਸਾਤ, ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਮੌਸਮ ਖ਼ਰਾਬ ਚਲ ਰਿਹਾ ਹੈ। ਮੌਸਮ ਵਿਭਾਗ (The Weather Department) ਨੇ ਅਗਲੇ 2 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਮੁਤਾਬਕ ਅਗਲੇ 2 ਦਿਨਾਂ ਤੱਕ ਮੌਸਮ ਅਜਿਹਾ ਹੀ ਰਹੇਗਾ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵੈਸਟਰਨ ਡਿਸਟਰਬੈਂਸ ਦਾ ਅਸਰ ਅੱਜ ਵੀ ਦੇਖਣ ਨੂੰ ਮਿਲਿਆ। ਮੌਸਮ ਵਿਭਾਗ ਨੇ ਅੱਜ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ ਕੱਲ੍ਹ ਚੱਕਰਵਾਤੀ ਤੂਫ਼ਾਨ ਨੇ ਮਾਲਵਾ ਖੇਤਰ ਵਿੱਚ ਭਾਰੀ ਤਬਾਹੀ ਮਚਾਈ ਸੀ ਅਤੇ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਆਇਆ ਸੀ। ਬਠਿੰਡਾ ਜ਼ਿਲ੍ਹੇ ਦੇ ਭਗਤ ਭਾਈ ਇਲਾਕੇ ਵਿੱਚ ਤੂਫਾਨ ਨੇ ਇੱਕ ਪੈਟਰੋਲ ਪੰਪ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਸੀ।
ਇਨ੍ਹਾਂ ਤੇਜ਼ ਹਵਾ ਕਾਰਨ ਪੈਟਰੋਲ ਪੰਪ ਦੀ ਮਸ਼ੀਨ ਉਖੜ ਕੇ ਦੂਰ ਜਾ ਡਿੱਗੀ। ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ‘ਚ ਬੱਦਲ ਛਾਏ ਹੋਏ ਸਨ, ਜਿਸ ਕਾਰਨ ਬੀਤੇ ਦਿਨ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਮੌਸਮ ਦਾ ਰੂਪ ਬਦਲ ਗਿਆ ਹੈ। ਅੱਜ ਹੋਈ ਭਾਰੀ ਬਰਸਾਤ ਅਤੇ ਗੜੇਮਾਰੀ ਕਾਰਨ ਇੱਕ ਵਾਰ ਫਿਰ ਠੰਢ ਦਾ ਮੌਸਮ ਆ ਗਿਆ ਹੈ ਅਤੇ ਕਿਸਾਨਾਂ ਦੀਆਂ ਫ਼ਸਲਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਇਸ ਗੜੇਮਾਰੀ ਕਾਰਨ ਕਣਕ ਅਤੇ ਸਬਜ਼ੀਆਂ ਦੀ ਫ਼ਸਲ ਵਿਸ਼ੇਸ਼ ਤੌਰ ‘ਤੇ ਪ੍ਰਭਾਵਿਤ ਹੋਈ ਹੈ।