November 5, 2024

ਪੰਜਾਬ ‘ਚ ਇਸ ਦਿਨ ਚੋਣ ਪ੍ਰਚਾਰ ‘ਤੇ ਲਾਗੂ ਹੋ ਜਾਵੇਗੀ ਪਾਬੰਦੀ

ਮੋਹਾਲੀ: ਚੋਣ ਕਮਿਸ਼ਨ (The Election Commission) ਵੱਲੋਂ ਵੋਟਿੰਗ ਮੁਕੰਮਲ ਕਰਨ ਲਈ ਨਿਰਧਾਰਿਤ ਸਮੇਂ ਤੋਂ 48 ਘੰਟੇ ਪਹਿਲਾਂ (ਸ਼ਾਮ 6 ਵਜੇ) ਭਾਵ ਜਿਵੇਂ ਹੀ ਚੋਣ ਪ੍ਰਚਾਰ ਖਤਮ ਹੁੰਦਾ ਹੈ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 126 ਅਨੁਸਾਰ ਸਿਆਸੀ ਲਾਭ ਲਈ ਕਿਸੇ ਵੀ ਵਿਅਕਤੀ ਨੂੰ ਕੋਈ ਵੀ ਚੋਣ ਰੈਲੀ/ਜਲੂਸ ਕਰਨ ਦੀ ਮਨਾਹੀ ਹੋਵੇਗੀ। ਇਸ ਤੋਂ ਬਿਨਾਂ ਰੇਡੀਓ-ਟੈਲੀਵਿਜ਼ਨ ਅਤੇ ਸੋਸ਼ਲ ਮੀਡੀਆ ਸਮੇਤ ਇਲੈਕਟ੍ਰਾਨਿਕ ਮੀਡੀਆ ‘ਤੇ ਸਿਆਸੀ ਪ੍ਰਚਾਰ ‘ਤੇ ਵੀ ਪਾਬੰਦੀ ਹੋਵੇਗੀ। ਸੈਕਸ਼ਨ 126 ਅਤੇ 126ਏ ਦੇ ਅਨੁਸਾਰ ਇਹ ਪਾਬੰਦੀ ਇਲੈਕਟ੍ਰਾਨਿਕ ਮੀਡੀਆ ਜਾਂ ਪ੍ਰਿੰਟ ਮੀਡੀਆ ਵਿੱਚ ਓਪੀਨੀਅਨ ਪੋਲ ਅਤੇ ਐਗਜ਼ਿਟ ਪੋਲ ‘ਤੇ ਵੀ ਲਾਗੂ ਹੋਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ 31 ਮਈ ਅਤੇ 1 ਜੂਨ ਨੂੰ ਪ੍ਰਕਾਸ਼ਿਤ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਵਾਲੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਆਪਣੇ ਇਸ਼ਤਿਹਾਰਾਂ ਦੀ ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਾਅਦ ਹੀ ਛਾਪਿਆ ਜਾ ਸਕਦਾ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਮੀਡੀਆ ਕਰਮੀਆਂ/ਮੀਡੀਆ ਹਾਊਸਾਂ ਨੂੰ ਅਪੀਲ ਕੀਤੀ ਹੈ ਕਿ ਉਹ ਚੋਣ ਕਮਿਸ਼ਨ ਦੀਆਂ ਉਪਰੋਕਤ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਵਿੱਚ ਸਹਿਯੋਗ ਕਰਨ। ਇਸੇ ਤਰ੍ਹਾਂ ਪਿਛਲੇ 48 ਘੰਟਿਆਂ ਦੌਰਾਨ ਸਬੰਧਤ ਹਲਕੇ ਤੋਂ ਬਾਹਰੋਂ ਚੋਣ ਪ੍ਰਚਾਰ ਲਈ ਆਏ ਸਮਰਥਕਾਂ ਨੂੰ ਵੀ ਵਾਪਸ ਪਰਤਣਾ ਪਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਸਾਰੇ ਬਾਹਰੀ ਵਿਅਕਤੀਆਂ ਨੂੰ ਇਲਾਕੇ ਤੋਂ ਬਾਹਰ ਜਾਣਾ ਚਾਹੀਦਾ ਹੈ, ਇਸ ਲਈ ਪੁਲਿਸ ਵਿਭਾਗ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਜਿਨ੍ਹਾਂ ਥਾਵਾਂ ‘ਤੇ ਬਾਹਰੀ ਵਿਅਕਤੀਆਂ ਦੇ ਠਹਿਰਣ ਦੀ ਸੰਭਾਵਨਾ ਹੈ, ਉਨ੍ਹਾਂ ‘ਤੇ ਪੂਰੀ ਚੌਕਸੀ ਰੱਖੀ ਜਾਵੇ |

By admin

Related Post

Leave a Reply