ਪੰਜਾਬ : ਪੋਸਟ ਮੈਟ੍ਰਿਕ ਸਕਾਲਰਸ਼ਿਪ (MC for Post Matric Scholarship) ਲਈ ਐਮ.ਸੀ. ਸਕੀਮ ਤਹਤਿ 2023-24 ਦੇ ਦੌਰਾਨ ਸ ਜੋ ਵਿਦਿਆਰਥੀਆਂ ਪੋਰਟਲ ‘ਤੇ ਅਪਲਾਈ ਕਰਨ ਤੋਂ ਵਾਂਝੇ ਰਹਿ ਗਏ ਸਨ। ਸਰਕਾਰ ਦੁਆਰਾ ਉਨ੍ਹਾਂ ਵਿਦਿਆਰਥੀਆਂ ਨੂੰ ਆਖਿਰੀ ਮੌਕਾ ਦਿੱਤਾ ਗਿਆ ਹੈ। ਸਰਕਾਰ ਦੁਆਰਾ ਇਸ ਸਬੰਧਤ ਪੋਰਟਲ 30 ਜੂਨ ਤੱਕ ਖੋਲ੍ਹ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਸ ਸਕੀਮ ਦਾ ਲਾਭ ਨਾ ਲੈਣ ਵਾਲੇ ਵਿਦਿਆਰਥੀਆਂ ਨੂੰ ਇੱਕ ਹੋਰ ਮੌਕਾ ਦਿੱਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿਦਿਆਰਥੀ ਲਾਭ ਤੋਂ ਵਾਂਝਾ ਨਾ ਰਹੇ।

Leave a Reply