November 5, 2024

ਪੰਜਾਬ ‘ਚ ਗਰਮੀ ਤੇ ਹੁੰਮਸ ਦਾ ਸਾਹਮਣਾ ਕਰ ਰਹੇ ਲੋਕਾਂ ਲਈ ਚਿੰਤਾਜਨਕ ਖ਼ਬਰ

ਚੰਡੀਗੜ੍ਹ : ਪੰਜਾਬ ਵਿੱਚ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰ ਰਹੇ ਲੋਕਾਂ ਲਈ ਚਿੰਤਾਜਨਕ ਖ਼ਬਰ ਹੈ। ਦਰਅਸਲ ਸੂਬੇ ‘ਚ ਮਾਨਸੂਨ ਫਿਰ ਤੋਂ ਸੁਸਤ ਹੋ ਗਿਆ ਹੈ ਅਤੇ ਬਾਰਿਸ਼ ਨਹੀਂ ਹੋ ਰਹੀ ਹੈ। ਇਸ ਕਾਰਨ ਗਰਮੀ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ। ਇਸ ਦਾ ਕਾਰਨ ਬੰਗਾਲ ਦੀ ਖਾੜੀ ‘ਚ ਬਣਿਆ ਦਬਾਅ ਹੈ, ਜੋ ਪੂਰੇ ਉੱਤਰ ਭਾਰਤ ‘ਚ ਮਾਨਸੂਨ ਨੂੰ ਪ੍ਰਭਾਵਿਤ ਕਰ ਰਿਹਾ ਹੈ। ਦਬਾਅ ਕਾਰਨ ਨਮੀ ਵਾਲੀਆਂ ਹਵਾਵਾਂ ਪੰਜਾਬ ਵੱਲ ਵਧਣ ਦੇ ਸਮਰੱਥ ਨਹੀਂ ਹਨ।

ਇਸ ਕਾਰਨ ਮੌਸਮ ਵਿਭਾਗ ਵੱਲੋਂ 6-7 ਅਗਸਤ ਨੂੰ ਜਾਰੀ ਕੀਤਾ ਗਿਆ ਯੈਲੋ ਅਲਰਟ ਵੀ ਰੱਦ ਕਰ ਦਿੱਤਾ ਗਿਆ ਹੈ। ਹੁਣ ਸਿਰਫ ਉਮੀਦ ਹੈ ਕਿ 7 ਅਗਸਤ ਨੂੰ ਪੰਜਾਬ ‘ਚ ਬਾਰਿਸ਼ ਹੋਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। 1 ਅਗਸਤ ਤੋਂ ਪੰਜਾਬ ‘ਚ ਚੰਗੀ ਬਾਰਿਸ਼ ਨਹੀਂ ਹੋਈ, ਜਿਸ ਕਾਰਨ ਤਾਪਮਾਨ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। ਬੀਤੇ ਦਿਨ ਤਾਪਮਾਨ ਪਿਛਲੇ ਦਿਨ ਨਾਲੋਂ 0.2 ਡਿਗਰੀ ਵੱਧ ਪਾਇਆ ਗਿਆ।

ਮੌਸਮ ਵਿਭਾਗ ਕੇਂਦਰ (IMD) ਮੁਤਾਬਕ ਇਹ ਤਾਪਮਾਨ ਆਮ ਨਾਲੋਂ 1.9 ਡਿਗਰੀ ਵੱਧ ਹੈ। ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਬੀਤੇ ਦਿਨ ਫਾਜ਼ਿਲਕਾ ਦਾ ਤਾਪਮਾਨ 39.7 ਡਿਗਰੀ ਦਰਜ ਕੀਤਾ ਗਿਆ। ਜੇਕਰ ਆਉਣ ਵਾਲੇ ਦਿਨਾਂ ‘ਚ ਮੀਂਹ ਨਾ ਪਿਆ ਤਾਂ ਤਾਪਮਾਨ ਫਿਰ ਤੋਂ ਵਧਣਾ ਸ਼ੁਰੂ ਹੋ ਜਾਵੇਗਾ।

By admin

Related Post

Leave a Reply