ਪੰਜਾਬ : ਪੰਜਾਬ ‘ਚ ਜੰਮੂ ਤਵੀ ਐਕਸਪ੍ਰੈਸ ਟਰੇਨ ‘ਚ ਬੰਬ ਹੋਣ ਦੀ ਸੂਚਨਾ ਦੇਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਰਅਸਲ, ਪੁਲਿਸ ਨੂੰ ਇੱਕ ਫ਼ੋਨ ਕਾਲ ਰਾਹੀਂ ਸੂਚਨਾ ਮਿਲੀ ਸੀ ਕਿ ਫ਼ਿਰੋਜ਼ਪੁਰ ਤੋਂ ਅਹਿਮਦਾਬਾਦ ਜਾ ਰਹੀ ਜੰਮੂ-ਤਵੀ ਐਕਸਪ੍ਰੈਸ ਟਰੇਨ ਵਿੱਚ ਬੰਬ ਹੈ। ਪੁਲਿਸ ਨੇ ਤੁਰੰਤ ਕਾਸੂ ਬੇਗੂ ਰੇਲਵੇ ਸਟੇਸ਼ਨ ‘ਤੇ ਪਹੁੰਚ ਕੇ ਟਰੇਨ ਨੂੰ ਰੋਕ ਦਿੱਤਾ ਅਤੇ ਯਾਤਰੀਆਂ ਨੂੰ ਤੁਰੰਤ ਉਤਾਰ ਦਿੱਤਾ ਗਿਆ।

ਇਸ ਮਾਮਲੇ ਵਿੱਚ ਫ਼ਿਰੋਜ਼ਪੁਰ ਦੇ ਐਸ.ਐਸ.ਪੀ ਸੋਮਿਆ ਮਿਸ਼ਰਾ ਨੇ ਦੱਸਿਆ ਕਿ ਬੰਬ ਦੀ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਕਾਲ ਡਿਟੇਲ ਚੈੱਕ ਕਰਨ ਤੋਂ ਬਾਅਦ ਪਤਾ ਲੱਗਿਆ ਕਿ ਕਾਲ ਪੱਛਮੀ ਬੰਗਾਲ ਤੋਂ ਆਈ ਸੀ। ਪੰਜਾਬ ਪੁਲਿਸ ਨੇ ਪੱਛਮੀ ਬੰਗਾਲ ਦੀ ਸਥਾਨਕ ਪੁਲਿਸ ਨਾਲ ਸੰਪਰਕ ਕੀਤਾ ਅਤੇ ਪੱਛਮੀ ਬੰਗਾਲ ਤੋਂ ਕਾਲਰ ਨੂੰ ਹਿਰਾਸਤ ਵਿੱਚ ਲੈ ਲਿਆ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਅੱਜ ਸਵੇਰੇ ਜੰਮੂ ਤਵੀ (ਟਰੇਨ ਨੰਬਰ 19226) ‘ਚ ਇਕ ਵਿਅਕਤੀ ਨੇ ਰੇਲ ਯਾਤਰੀ ਨੂੰ ਫੋਨ ਕਰਕੇ ਕਿਹਾ ਕਿ ਟਰੇਨ ‘ਚ ਬੰਬ ਹੈ, ਜਿਸ ਦੀ ਸੂਚਨਾ ਤੁਰੰਤ ਰੇਲਵੇ ਅਧਿਕਾਰੀ ਨੂੰ ਦਿੱਤੀ ਗਈ। ਰੇਲ ਅਧਿਕਾਰੀਆਂ ਨੇ ਰੇਲਗੱਡੀ ਨੂੰ ਕਾਸੂ ਬੇਗੂ ਰੇਲਵੇ ਸਟੇਸ਼ਨ ‘ਤੇ ਤੁਰੰਤ ਰੋਕ ਦਿੱਤਾ। ਸੂਚਨਾ ਮਿਲਣ ਤੋਂ ਬਾਅਦ ਰੇਲਵੇ ਅਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਮੌਕੇ ‘ਤੇ ਬੰਬ ਨਿਰੋਧਕ ਦਸਤੇ ਨੂੰ ਵੀ ਬੁਲਾਇਆ ਗਿਆ।  ਘੰਟਿਆਂ ਤੱਕ ਚੱਲੀ ਤਲਾਸ਼ੀ ‘ਚ ਟਰੇਨ ‘ਚੋਂ ਕੁਝ ਨਹੀਂ ਮਿਲਿਆ, ਜਿਸ ਤੋਂ ਬਾਅਦ ਕਰੀਬ ਸਾਢੇ ਸੱਤ ਘੰਟੇ ਬਾਅਦ ਟਰੇਨ ਨੂੰ ਅਹਿਮਦਾਬਾਦ ਲਈ ਰਵਾਨਾ ਕੀਤਾ ਗਿਆ।

Leave a Reply