ਪੰਜਾਬ ‘ਚ ਪਹਿਲੀ ਮਾਰਚ ਤੋਂ ਮੁੜ ਵਿਗੜੇਗਾ ਮੌਸਮ
By admin / February 28, 2024 / No Comments / Punjabi News
ਪੰਜਾਬ: ਪੱਛਮੀ ਹਿਮਾਲਿਆ ਖੇਤਰ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋਣ ਲੱਗੀ ਹੈ। ਇਸ ਕਾਰਨ ਠੰਢ ਵੀ ਵਧੇਗੀ। ਅਜਿਹੇ ਵਿੱਚ ਮੌਸਮ ਵਿਭਾਗ (The Meteorological Department) ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਪੰਜਾਬ ਵਿੱਚ ਮੌਸਮ ਮੁੜ ਕਰਵਟ ਲੈਣ ਜਾ ਰਿਹਾ ਹੈ। ਪਹਿਲੀ ਮਾਰਚ ਤੋਂ ਮੌਸਮ ਵਿੱਚ ਤਬਦੀਲੀ ਆਏਗੀ। ਇਸ ਦੌਰਾਨ ਬਾਰਸ਼ ਤੇ ਠੰਢੀਆਂ ਹਵਾਵਾਂ ਕਾਰਨ ਪਾਰਾ ਡਿੱਗੇਗਾ।
ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ।ਮੌਸਮ ਵਿਭਾਗ ਮੁਤਾਬਕ ਅੱਜ ਤੇ ਕੱਲ੍ਹ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਪਹਿਲੀ ਮਾਰਚ ਤੋਂ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ। ਪੱਛਮੀ ਹਿਮਾਲਿਆ ਖੇਤਰ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋਣ ਲੱਗੀ ਹੈ। ਇਸ ਕਾਰਨ ਠੰਢ ਵੀ ਵਧੇਗੀ।
ਅਜਿਹੇ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਮੁਤਾਬਕ 1 ਮਾਰਚ ਤੋਂ 3 ਮਾਰਚ ਤੱਕ ਸੂਬੇ ‘ਚ ਕਈ ਥਾਵਾਂ ‘ਤੇ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਕੁਝ ਥਾਵਾਂ ‘ਤੇ ਮੀਂਹ, ਤੂਫ਼ਾਨ ਤੇ ਗੜੇ ਪੈਣ ਦੀ ਸੰਭਾਵਨਾ ਹੈ। ਇਸ ਤਰ੍ਹਾਂ ਦੇ ਬਦਲਦੇ ਮੌਸਮ ਵਿੱਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।