ਪੰਜਾਬ : ਪੰਜਾਬ (Punjab) ‘ਚ ਹੜ੍ਹ ਦਾ ਖਤਰਾ ਹੈ, ਜਿਸ ਨੂੰ ਲੈ ਕੇ ਸਰਕਾਰ ਵੀ ਅਲਰਟ ਹੈ। ਦਰਅਸਲ, ਹਿਮਾਚਲ ਵਿੱਚ ਭਾਰੀ ਮੀਂਹ ਕਾਰਨ ਨਦੀਆਂ ਵਿੱਚ ਉਛਾਲ ਹੈ। ਮੌਸਮ ਵਿਭਾਗ ਨੇ 17 ਜੁਲਾਈ ਨੂੰ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਪੰਜਾਬ ਸਰਕਾਰ ਨੇ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕੀਤੇ ਹਨ ਅਤੇ ਜ਼ਿਲ੍ਹਾ ਮਾਲ ਅਫ਼ਸਰਾਂ ਨੂੰ ਇਨ੍ਹਾਂ ਕੰਟਰੋਲ ਰੂਮਾਂ ਦੇ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਦੀ ਸਥਿਤੀ ਨੂੰ ਕਾਬੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਗਟਰਾਂ ਅਤੇ ਡਰੇਨਾਂ ਆਦਿ ਦੀ ਸਫ਼ਾਈ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਵਿੱਤੀ ਸਹਾਇਤਾ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹਿਆਂ ਵੱਲੋਂ ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਪਰ ਫਿਰ ਵੀ ਕੋਈ ਅਣਸੁਖਾਵੀਂ ਘਟਨਾ ਵਾਪਰਨ ਦੀ ਸੂਰਤ ਵਿੱਚ ਲੋਕ ਮਦਦ ਲਈ ਸਥਾਪਿਤ ਕੰਟਰੋਲ ਰੂਮ ਨਾਲ ਸੰਪਰਕ ਕਰ ਸਕਦੇ ਹਨ।

ਹੈਲਪਲਾਈਨ ਕੀਤੀ ਜਾਰੀ
ਧਿਆਨ ਯੋਗ ਹੈ ਕਿ ਅੰਮ੍ਰਿਤਸਰ ਕੰਟਰੋਲ ਰੂਮ ਦਾ ਹੈਲਪਲਾਈਨ ਨੰਬਰ 0183-2229125 ਹੈ, ਜਦੋਂ ਕਿ ਬਰਨਾਲਾ ਦਾ 01679-233031, ਬਠਿੰਡਾ ਦਾ 0164-2862100,101, ਫਰੀਦਕੋਟ ਦਾ 01639-250338, ਫਤਿਹਗੜ ਸਾਹਿਬ 0176-323838, ਫਾਜ਼ਿਲਕਾ ਦਾ 01638-262153, ਫਿਰੋਜ਼ਪੁਰ ਦਾ 01632-244017, ਗੁਰਦਾਸਪੁਰ 01874-266376, ਹੁਸ਼ਿਆਰਪੁਰ 01882-220412, ਜਲੰਧਰ 0181-2224417, ਕਪੂਰਥਲਾ 01822-231990, 297220, 233776 ਅਤੇ ਲੁਧਿਆਣਾ ਦਾ ਹੈਲਪਲਾਈਨ ਨੰਬਰ 0161-2433100 ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ ਮਲੇਰਕੋਟਲਾ ਦਾ 01675-253772, ਮਾਨਸਾ ਦਾ 01652-229082, ਮੋਗਾ ਦਾ 01636-235206, ਪਠਾਨਕੋਟ ਦਾ 01633-260341, ਪਟਿਆਲਾ ਦਾ 0175-2311321, ਰੂਪਨਗਰ ਦੇ 01881-221157, ਸੰਗਰੂਰ ਦੇ 01672-234196, ਐੱਸ.ਏ.ਐਸ. ਨਗਰ ਦਾ 0172-2219506, ਐੱਸ.ਬੀ.ਐੱਸ. ਨਗਰ ਦਾ 01823-220645 ਹੈ ਅਤੇ ਤਰਨਤਾਰਨ ਕੰਟਰੋਲ ਰੂਮ ਦਾ ਹੈਲਪਲਾਈਨ ਨੰਬਰ 01852-224107 ਹੈ।

Leave a Reply