ਪਟਿਆਲਾ : ਚੋਣ ਕਮਿਸ਼ਨ ਨੇ ਪਟਿਆਲਾ ਦੇ ਸਨੌਰ ਬਲਾਕ ਦੇ ਪਿੰਡ ਖੁੱਡਾ ‘ਚ ਅੱਜ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਮੁੜ ਵੋਟਾਂ ਪਾਉਣ ਦੇ ਹੁਕਮ ਦਿੱਤੇ ਹਨ ਪਰ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਸਕੂਲ ਨੂੰ ਤਾਲਾ ਲਗਾ ਦਿੱਤਾ ਹੈ।

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਕੱਲ੍ਹ ਦੀ ਗੋਲੀ ਕਾਂਡ ਵਿੱਚ ਇਨਸਾਫ਼ ਮਿਲਣ ਤੱਕ ਉਨ੍ਹਾਂ ਨੂੰ ਵੋਟਾਂ ਨਹੀਂ ਪਾਉਣ ਦਿੱਤੀਆਂ ਜਾਣਗੀਆਂ।ਇੱਥੇ ਦੱਸ ਦੇਈਏ ਕਿ ਕੱਲ੍ਹ ਪਿੰਡ ਦੇ ਬਾਹਰੋਂ ਆ ਰਹੇ ਲੋਕਾਂ ਨੇ ਇੱਥੇ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਵਿੱਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ਸੀ। ਇਸ ਕਾਰਨ ਅੱਜ ਇੱਥੇ ਮੁੜ ਪੋਲਿੰਗ ਕਰਵਾਉਣ ਦੇ ਹੁਕਮ ਦਿੱਤੇ ਗਏ।

Leave a Reply