November 5, 2024

ਪੰਜਾਬ ‘ਚ ਵਾਪਰੀ ਵੱਡੀ ਘਟਨਾ, ਮਾਮੂਲੀ ਝਗੜੇ ਤੋਂ ਬਾਅਦ ਵਿਅਕਤੀ ਦਾ ਕਤਲ

murder

ਹਰੀਕੇ ਪੱਤਣ : ਕਸਬੇ ਦੇ ਨੇੜਲੇ ਪਿੰਡ ਸਭਰਾ ਵਿੱਚ ਅੱਜ ਸਵੇਰੇ ਇੱਕ ਵਿਅਕਤੀ ਵੱਲੋਂ ਇੱਕ ਨੌਜਵਾਨ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਮ੍ਰਿਤਕ ਦੇ ਰਿਸ਼ਤੇਦਾਰ ਦਰਸ਼ਨ ਸਿੰਘ ਸਭਰਾ ਨੇ ਦੱਸਿਆ ਕਿ ਨੌਜਵਾਨ ਸੁਖਰਾਜ ਸਿੰਘ ਉਰਫ਼ ਕਾਲੂ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਸਭਰਾ ਉਮਰ ਕਰੀਬ 38 ਸਾਲ ਆਪਣੇ ਕੰਮ ਲਈ ਘਰੋਂ ਬਾਹਰ ਗਿਆ ਹੋਇਆ ਸੀ ਕਿ ਜਦੋਂ ਅਚਾਨਕ ਪਿੰਡ ਦੇ ਹੀ ਵਸਨੀਕ ਸੁਖਚੈਨ ਸਿੰਘ ਦਾ ਉਸ ਦੇ ਪੁੱਤਰ ਮਹਿੰਦਰ ਸਿੰਘ ਵਾਸੀ ਸਭਰਾ ਨੇ ਕ੍ਰਿਪਾਣ ਨਾਲ ਕਤਲ ਕਰ ਦਿੱਤਾ।

ਦੂਜੇ ਪਾਸੇ ਕਤਲ ਕਰਨ ਵਾਲੇ ਵਿਅਕਤੀ ਸੁਖਚੈਨ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਉਸ ਦੇ ਨੇੜੇ ਹੀ ਬੀੜੀ ਪੀ ਰਿਹਾ ਸੀ। ਇਸ ਦੌਰਾਨ ਉਸ ਨੇ ਸੁਖਰਾਜ ਨੂੰ ਕੁਝ ਦੂਰੀ ’ਤੇ ਹੀ ਬੀੜੀ ਪੀਣ ਲਈ ਕਿਹਾ। ਇਸ ‘ਤੇ ਸੁਖਰਾਜ ਨੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਗੁੱਸੇ ‘ਚ ਆ ਕੇ ਉਸ ਨੇ ਸੁਖਰਾਜ ‘ਤੇ 2 ਵਾਰ ਕ੍ਰਿਪਾਣ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੌਕੇ ’ਤੇ ਪੁੱਜੇ ਐਸ.ਐਚ.ਓ ਪਰਮਜੀਤ ਸਿੰਘ ਨੇ ਦੱਸਿਆ ਕਿ ਦੋਵਾਂ ਵਿਅਕਤੀਆਂ ਵਿੱਚ ਕੋਈ ਦੁਸ਼ਮਣੀ ਨਹੀਂ ਸੀ। ਇਹ ਕਤਲ ਬੀੜੀ ਪੀਣ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਹੋਇਆ ਹੈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਵਾਰਦਾਤ ’ਚ ਵਰਤੀ ਗਈ ਕ੍ਰਿਪਾਣ ਵੀ ਬਰਾਮਦ ਕਰ ਲਈ ਗਈ ਹੈ।

ਸਥਾਨਕ ਲੋਕਾਂ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਸੁਖਰਾਜ ਦਾ ਕਤਲ ਕਰਨ ਵਾਲੇ ਵਿਅਕਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਮੌਕੇ ਡੀ.ਐਸ.ਪੀ. ਪੱਟੀ ਅਤੇ ਐਸ.ਐਚ.ਓ ਪਰਮਜੀਤ ਸਿੰਘ ਪੱਟੀ ਮੌੜ ਘਟਨਾ ਵਾਲੀ ਥਾਂ ‘ਤੇ ਪਹੁੰਚੇ ਅਤੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਮਾਮਲੇ ਦੀ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀ ਸੁਖਚੈਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਸਭਰਾ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

By admin

Related Post

Leave a Reply