ਪੰਜਾਬ ‘ਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਬਾਰੇ ਆਈ ਨਵੀਂ ਅਪਡੇਟ
By admin / November 30, 2024 / No Comments / Punjabi News
ਪੰਜਾਬ : ਵਿਆਹਾਂ ਦੇ ਸੀਜ਼ਨ ‘ਚ ਸੋਨਾ-ਚਾਂਦੀ ਖਰੀਦਣ ਦੇ ਚਾਹਵਾਨਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੰਜਾਬ ‘ਚ ਅੱਜ ਸੋਨੇ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਆਇਆ ਜਦਕਿ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਜਲੰਧਰ ਸਰਾਫਾ ਐਸੋਸੀਏਸ਼ਨ ਮੁਤਾਬਕ ਅੱਜ 24 ਕੈਰੇਟ ਸੋਨੇ ਦੀ ਕੀਮਤ 78,900 ਰੁਪਏ ਪ੍ਰਤੀ 10 ਗ੍ਰਾਮ ‘ਤੇ ਸਥਿਰ ਹੈ, ਜਦਕਿ 22 ਕੈਰੇਟ ਸੋਨੇ ਦੀ ਕੀਮਤ ਇਸ ਸਮੇਂ 73,380 ਰੁਪਏ ਹੈ। ਚਾਂਦੀ ਦੀ ਗੱਲ ਕਰੀਏ ਤਾਂ ਅੱਜ ਇਹ 92,700 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਹੈ ਜਦੋਂਕਿ ਪਹਿਲਾਂ ਇਹ 92,800 ਰੁਪਏ ਸੀ।
ਸਥਾਨਕ ਗਹਿਣਾ ਵਿਕਰੇਤਾਵਾਂ ਵੱਲੋਂ ਤਾਜ਼ਾ ਖਰੀਦਦਾਰੀ ਵਧਣ ਕਾਰਨ ਬੀਤੇ ਦਿਨ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ‘ਚ ਸੋਨਾ 700 ਰੁਪਏ ਵਧ ਕੇ 79,400 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਿਆ। ਵੀਰਵਾਰ ਨੂੰ 24 ਕੈਰੇਟ ਸੋਨੇ ਦੀ ਕੀਮਤ 78,700 ਰੁਪਏ ਪ੍ਰਤੀ 10 ਗ੍ਰਾਮ ਸੀ।