ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਦਿੱਤੀ ਵੱਡੀ ਰਾਹਤ
By admin / July 8, 2024 / No Comments / Punjabi News
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithi) ਨੂੰ ਵੱਡੀ ਰਾਹਤ ਦਿੱਤੀ ਹੈ। ਦਰਅਸਲ ਮਜੀਠੀਆ ਨੇ SIT ਦੇ ਸੰਮਨ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਨ੍ਹਾਂ ਸੰਮਨਾਂ ਨੂੰ ਗ਼ੈਰ-ਕਾਨੂੰਨੀ ਕਰਾਰ ਦਿੰਦਿਆਂ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਅੱਜ ਜਿਵੇਂ ਹੀ ਹਾਈ ਕੋਰਟ ਵਿੱਚ ਸੁਣਵਾਈ ਹੋਈ ਤਾਂ ਪੰਜਾਬ ਸਰਕਾਰ ਦੇ ਵਕੀਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਸੰਮਨ ਦਾ ਇਹ ਨੋਟਿਸ ਵਾਪਸ ਲਿਆ ਜਾ ਰਿਹਾ ਹੈ। ਇਸ ਜਾਣਕਾਰੀ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।
ਕੀ ਹੈ ਸਾਰਾ ਮਾਮਲਾ
ਦਰਅਸਲ ਪਿਛਲੀ ਚੰਨੀ ਸਰਕਾਰ ਦੌਰਾਨ ਐੱਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਵਿੱਚ ਮਜੀਠੀਆ ਕਈ ਮਹੀਨਿਆਂ ਤੋਂ ਜੇਲ੍ਹ ਵਿੱਚ ਹਨ ਅਤੇ ਹਾਲੇ ਤੱਕ ਜ਼ਮਾਨਤ ’ਤੇ ਬਾਹਰ ਹਨ। ਇਸ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ ਪਹਿਲਾਂ ਵੀ ਕਈ ਵਾਰ ਮਜੀਠੀਆ ਤੋਂ ਪੁੱਛਗਿੱਛ ਕਰ ਚੁੱਕੀ ਹੈ। ਦੱਸ ਦੇਈਏ ਕਿ SIT ਦੀ ਰਿਪੋਰਟ ਦੇ ਆਧਾਰ ‘ਤੇ ਮਜੀਠੀਆ ਖ਼ਿਲਾਫ਼ ਦਸੰਬਰ 2021 ‘ਚ NDPS ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਮਜੀਠੀਆ ਨੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਫਰਵਰੀ 2022 ਵਿੱਚ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਹ ਕਈ ਮਹੀਨੇ ਪਟਿਆਲਾ ਜੇਲ੍ਹ ਵਿੱਚ ਰਿਹਾ। ਹੁਣ ਐਸ.ਆਈ.ਟੀ ਵੱਲੋਂ ਮੁੜ ਸੰਮਨ ਜਾਰੀ ਕੀਤੇ ਜਾ ਰਹੇ ਸਨ ਅਤੇ ਅੱਜ ਹਾਈ ਕੋਰਟ ਨੇ ਇਸ ਮਾਮਲੇ ਦਾ ਨਿਪਟਾਰਾ ਕਰ ਦਿੱਤਾ ਹੈ।