ਚੰਡੀਗੜ੍ਹ : ਪੰਜਾਬ ਅਤੇ ਹਿਮਾਚਲ ਪ੍ਰਦੇਸ਼ (Punjab and Himachal Pradesh) ਦੀਆਂ ਟੈਕਸੀ ਡਰਾਈਵਰ ਯੂਨੀਅਨਾਂ ਵਿਚਾਲੇ ਚੱਲ ਰਿਹਾ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਪੰਜਾਬ ਦੇ ਟੈਕਸੀ ਚਾਲਕਾਂ ਨੇ ਬੀਤੇ ਦਿਨ ਸੈਕਟਰ-25 ਸਥਿਤ ਧਰਨੇ ਵਾਲੀ ਥਾਂ ’ਤੇ ਪ੍ਰਦਰਸ਼ਨ ਕੀਤਾ। ਹੜਤਾਲ ’ਤੇ ਬੈਠੇ ਡਰਾਈਵਰਾਂ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ।

ਮਜਬੂਰੀ ਵੱਸ ਉਨ੍ਹਾਂ ਨੂੰ ਸੰਘਰਸ਼ ਦੇ ਰਾਹ ‘ਤੇ ਆਉਣਾ ਪਿਆ ਹੈ। ਜੇਕਰ ਸਰਕਾਰ ਨੇ ਜਲਦੀ ਨਾ ਸੁਣੀ ਤਾਂ ਸੀ.ਐਮ. ਘਰ ਵੱਲ ਮਾਰਚ ਕਰਨਗੇ। ਪ੍ਰਦਰਸ਼ਨ ਦੌਰਾਨ ਸੜਕ ਵੀ ਜਾਮ ਕੀਤੀ ਗਈ। ਪੰਜਾਬ ਸਰਕਾਰ ਦੇ ਮੁੱਖ ਮੰਤਰੀ ਦੇ ਓ.ਐਸ.ਡੀ. ਨੂੰ ਭਰੋਸਾ ਦਿੱਤਾ ਕਿ 29 ਜੁਲਾਈ ਤੱਕ ਸਮੱਸਿਆਵਾਂ ਹੱਲ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਦੇ ਭਰੋਸੇ ਤੋਂ ਬਾਅਦ ਯੂਨੀਅਨ ਮੈਂਬਰਾਂ ਨੇ ਰਸਤਾ ਖੋਲ੍ਹਿਆ।

ਪੰਜਾਬ ਦੇ ਟੈਕਸੀ ਡਰਾਈਵਰ ਆਜ਼ਾਦ ਟੈਕਸੀ ਯੂਨੀਅਨ ਪੰਜਾਬ ਦੇ ਬੈਨਰ ਹੇਠ ਚੰਡੀਗੜ੍ਹ ਵਿੱਚ ਇਕੱਠੇ ਹੋਏ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਤੋਂ ਡਰਾਈਵਰਾਂ ਨੂੰ ਹਿਮਾਚਲ ਵੱਲ ਧੱਕਿਆ ਜਾ ਰਿਹਾ ਹੈ। ਉਨ੍ਹਾਂ ਤੋਂ ਤਿੰਨ ਗੁਣਾ ਟੈਕਸ ਵਸੂਲਿਆ ਜਾ ਰਿਹਾ ਹੈ। ਡਰਾਈਵਰਾਂ ਦੀ ਕੁੱਟਮਾਰ ਕੀਤੀ ਜਾ ਰਹੀ ਹੈ। ਇਕ ਤੋਂ ਬਾਅਦ ਇਕ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਅਜਿਹੇ ‘ਚ ਡਰਾਈਵਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਸੋਸ਼ਲ ਮੀਡੀਆ ਤੋਂ ਭੜਕਾਊ ਪੋਸਟਾਂ ਹਟਾ ਦਿੱਤੀਆਂ ਜਾਣ। ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।

Leave a Reply