ਫਰੀਦਕੋਟ : ਫਰੀਦਕੋਟ ਵਿੱਚ ਭਾਰਤੀ ਜਨਤਾ ਪਾਰਟੀ (Bharatiya Janata Party) (ਭਾਜਪਾ) ਨੂੰ ਗਹਿਰਾ ਝਟਕਾ ਲੱਗਾ ਹੈ। ਜਾਣਕਾਰੀ ਅਨੁਸਾਰ ਪੰਜਾਬ ਤੋਂ ਭਾਜਪਾ ਦੀ ਸਾਬਕਾ ਰਾਜ ਸਭਾ ਮੈਂਬਰ ਗੁਰਚਰਨ ਕੌਰ ਪੰਜਗਰਾਈਂ (Gurcharan Kaur Panjgrai) ਦਾ ਅੱਜ ਪਿੰਡ ਪੰਜਗਰਾਈ ਵਿਖੇ ਦੇਹਾਂਤ ਹੋ ਗਿਆ। ਇਹ ਜਾਣਕਾਰੀ ਭਾਰਤੀ ਜਨਤਾ ਪਾਰਟੀ ਫ਼ਰੀਦਕੋਟ ਦੇ ਮੀਤ ਪ੍ਰਧਾਨ ਅਤੇ ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਚੇਅਰਮੈਨ ਸ਼ਾਮ ਲਾਲ ਗੋਇਲ ਨੇ ਦਿੱਤੀ ।88 ਸਾਲਾ ਗੁਰਚਰਨ ਕੌਰ ਨੇ ਅੱਜ ਦੁਪਹਿਰ ਆਪਣੇ ਘਰ ਪੰਜਗਰਾਈਂ ਵਿਖੇ ਆਖਰੀ ਸਾਹ ਲਿਆ। ਗੁਰਚਰਨ ਕੌਰ ਜੂਨ 2001 ਤੋਂ ਜੁਲਾਈ 2004 ਤੱਕ ਪੰਜਗਰਾਈ ਤੋਂ ਰਾਜ ਸਭਾ ਮੈਂਬਰ ਰਹੀ। ਉਹ ਪੇਸ਼ੇ ਤੋਂ ਅਧਿਆਪਕ ਸੀ ਅਤੇ 1994 ਵਿੱਚ ਸੇਵਾਮੁਕਤ ਹੋਣ ਤੋਂ ਬਾਅਦ ਉਹ ਭਾਜਪਾ ਵਿੱਚ ਸ਼ਾਮਲ ਹੋ ਗਈ ਸੀ।

ਸਾਬਕਾ ਰਾਜ ਸਭਾ ਮੈਂਬਰ ਗੁਰਚਰਨ ਕੌਰ ਪੰਜਗਰਾਈਂ ਭਾਰਤੀ ਜਨਤਾ ਪਾਰਟੀ ਦੇ ਕੌਮੀ ਕਾਰਜਕਾਰਨੀ ਮੈਂਬਰ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਤੇ ਹਿਮਾਚਲ ਪ੍ਰਦੇਸ਼ ਭਾਜਪਾ ਦੇ ਇੰਚਾਰਜ ਸਮੇਤ ਪਾਰਟੀ ਵਿੱਚ ਕਈ ਉੱਚ ਅਹੁਦਿਆਂ ’ਤੇ ਰਹੇ। ਉਨ੍ਹਾਂ ਦਾ ਅੰਤਿਮ ਸੰਸਕਾਰ 6 ਜੁਲਾਈ ਨੂੰ ਸਵੇਰੇ 11 ਵਜੇ ਪਿੰਡ ਪੰਜਗਰਾਈ ਵਿਖੇ ਕੀਤਾ ਜਾਵੇਗਾ ਕਿਉਂਕਿ ਉਨ੍ਹਾਂ ਦੇ ਪੁੱਤਰ ਵਿਦੇਸ਼ ਵਿੱਚ ਰਹਿੰਦੇ ਹਨ।

Leave a Reply