ਹਿਮਾਚਲ: ਜੇਕਰ ਤੁਸੀਂ ਹਿਮਾਚਲ (Himachal) ਜਾਣ ਬਾਰੇ ਸੋਚ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੈ। ਦਰਅਸਲ ਇੱਥੇ ਪਿਛਲੇ 48 ਘੰਟਿਆਂ ਤੋਂ ਹੋ ਰਹੀ ਬਾਰਿਸ਼ ਅਤੇ ਬਰਫਬਾਰੀ ਨੇ ਜਨਜੀਵਨ ਨੂੰ ਕਾਫੀ ਪ੍ਰਭਾਵਿਤ ਕੀਤਾ ਹੈ।

ਇੱਥੋਂ ਦੇ ਕੁਝ ਜ਼ਿਲ੍ਹਿਆਂ ਵਿੱਚ ਅੱਜ ਅਤੇ ਕੱਲ੍ਹ ਸਕੂਲ-ਕਾਲਜ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਜੇਕਰ ਹਾਲਾਤ ਨਾ ਸੁਧਰੇ ਤਾਂ ਛੁੱਟੀਆਂ ਵੀ ਵਧਾਈਆਂ ਜਾ ਸਕਦੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਭਾਰੀ ਮੀਂਹ ਅਤੇ ਬਰਫਬਾਰੀ ਕਾਰਨ ਸੂਬੇ ਦੇ 4 ਰਾਸ਼ਟਰੀ ਰਾਜ ਮਾਰਗਾਂ ਸਮੇਤ 411 ਸੜਕਾਂ ‘ਤੇ ਆਵਾਜਾਈ ਠੱਪ ਹੋ ਗਈ ਹੈ। ਮੌਸਮ ਵਿਭਾਗ ਵੱਲੋਂ 3 ਫਰਵਰੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਜੇਕਰ ਪੰਜਾਬ ਦੇ ਮੌਸਮ ਦੀ ਗੱਲ ਕਰੀਏ ਤਾਂ ਵਿਭਾਗ ਮੁਤਾਬਕ 3-4 ਫਰਵਰੀ ਤੋਂ ਬਾਅਦ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਵਿਭਾਗ ਵੱਲੋਂ 4 ਫਰਵਰੀ ਤੋਂ ਬਾਅਦ ਗ੍ਰੀਨ ਜ਼ੋਨ ਦਿਖਾਇਆ ਗਿਆ ਸੀ ਅਤੇ ਯੈਲੋ ਅਲਰਟ 3 ਫਰਵਰੀ ਤੱਕ ਰਹੇਗਾ। ਇਸ ਕਾਰਨ ਹੱਡ-ਭੰਨਵੀਂ ਠੰਢ ਹੁਣ ਖ਼ਤਮ ਹੋ ਜਾਵੇਗੀ। ਆਉਣ ਵਾਲੇ ਦਿਨਾਂ ‘ਚ ਵੱਧ ਤੋਂ ਵੱਧ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ ਅਤੇ ਇਹ ਵਾਧਾ 10 ਡਿਗਰੀ ਤੱਕ ਪਹੁੰਚ ਸਕਦਾ ਹੈ। ਇਸ ਮੁਤਾਬਕ ਸੂਰਜ ਚੜ੍ਹਨ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਤੱਕ ਚਲਾ ਜਾਵੇਗਾ।

Leave a Reply