ਫ਼ਿਰੋਜ਼ਪੁਰ : ਪਿਛਲੇ ਕਾਫੀ ਸਮੇਂ ਤੋਂ ਸ਼ਰਾਰਤੀ ਅਨਸਰ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਅੰਦਰ ਬਾਹਰੋਂ ਮੋਬਾਈਲ ਫ਼ੋਨ ਅਤੇ ਨਸ਼ੀਲੇ ਪਦਾਰਥ ਪੈਕਟਾਂ ‘ਚ ਸੁੱਟ ਰਹੇ ਹਨ, ਜਿਨ੍ਹਾਂ ਨੂੰ ਜੇਲ੍ਹ ਅਧਿਕਾਰੀ ਅਤੇ ਸਟਾਫ਼ ਲਗਭਗ ਹਰ ਵਾਰ ਫੜਨ ‘ਚ ਸਫ਼ਲ ਹੁੰਦੇ ਹਨ।

ਅਜਿਹੀ ਹੀ ਇੱਕ ਘਟਨਾ ਫ਼ਿਰੋਜ਼ਪੁਰ ਜੇਲ੍ਹ ਵਿੱਚ ਵੀ ਵਾਪਰੀ ਹੈ। ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰ ਸ਼ਰਾਰਤੀ ਅਨਸਰਾਂ ਵੱਲੋਂ ਪੈਕਟ ਸੁੱਟੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਏ.ਐਸ.ਆਈ. ਗੁਰਮੇਲ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਪੁਲਿਸ ਨੂੰ ਭੇਜੀ ਸੂਚਨਾ ਵਿੱਚ ਕਿਹਾ ਗਿਆ ਹੈ ਕਿ ਸਹਾਇਕ ਸੁਪਰਡੈਂਟ ਰਿਸ਼ਵਪਾਲ ਗੋਇਲ ਦੀ ਅਗਵਾਈ ਹੇਠ ਜੇਲ੍ਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਕੀਤੀ ਤਲਾਸ਼ੀ ਦੌਰਾਨ ਜੇਲ੍ਹ ਦੇ ਅੰਦਰੋਂ ਬਾਹਰੋਂ ਟੇਪ ਨਾਲ ਲਪੇਟੇ ਹੋਏ ਪੈਕਟ ਬਰਾਮਦ ਹੋਏ ਹਨ। ਜਿਨ੍ਹਾਂ ਵਿੱਚੋਂ 9 ਮੋਬਾਈਲ ਫੋਨ, 3 ਚਾਰਜਰ, 6 ਡਾਟਾ ਕੇਬਲ, 59 ਤੰਬਾਕੂ ਦੇ ਡੱਬੇ, 2 ਸਿਗਰੇਟ ਦੇ ਡੱਬੇ ਅਤੇ 4 ਪੈਕੇਟ ਕੁਲੀਪ ਦੇ ਬਰਾਬਰ ਸਨ।

ਉਨ੍ਹਾਂ ਦੱਸਿਆ ਕਿ ਸਹਾਇਕ ਸੁਪਰਡੈਂਟ ਰਿਸ਼ਵਪਾਲ ਗੋਇਲ ਦੀ ਅਗਵਾਈ ਹੇਠ ਜੇਲ੍ਹ ਸਟਾਫ਼ ਨੇ ਜਦੋਂ ਜੇਲ੍ਹ ਦੀ ਤਲਾਸ਼ੀ ਲਈ ਤਾਂ ਜੇਲ੍ਹ ਵਿੱਚ ਬੰਦ ਲਖਵਿੰਦਰ ਸ਼ਰਮਾ ਕੋਲੋਂ ਇੱਕ ਮੋਬਾਈਲ ਫ਼ੋਨ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਫ਼ਿਰੋਜ਼ਪੁਰ ਦੀ ਪੁਲਿਸ ਵੱਲੋਂ ਲਖਵਿੰਦਰ ਸ਼ਰਮਾ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

Leave a Reply