November 5, 2024

ਪੰਜਾਬ ਦੀ ਕੇਂਦਰੀ ਜੇਲ੍ਹ ‘ਚੋਂ ਬਰਾਮਦ ਹੋਏ ਮੋਬਾਈਲ ਤੇ ਨਸ਼ੀਲੇ ਕੈਪਸੂਲ

ਫ਼ਿਰੋਜ਼ਪੁਰ : ਪਿਛਲੇ ਕਾਫੀ ਸਮੇਂ ਤੋਂ ਨਸ਼ੀਲੇ ਪਦਾਰਥਾਂ ਅਤੇ ਮੋਬਾਇਲ ਫੋਨਾਂ ਦੀ ਬਰਾਮਦਗੀ ਨੂੰ ਲੈ ਕੇ ਸੁਰਖੀਆਂ ‘ਚ ਰਹੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ (Ferozepur Central Jail) ‘ਚ ਤਲਾਸ਼ੀ ਮੁਹਿੰਮ ਦੌਰਾਨ ਸਹਾਇਕ ਜੇਲ੍ਹ ਸੁਪਰਡੈਂਟ ਸੁਖਜਿੰਦਰ ਸਿੰਘ ਅਤੇ ਰਿਸ਼ਵ ਪਾਲ ਗੋਇਲ ਦੀ ਅਗਵਾਈ ‘ਚ ਜੇਲ੍ਹ ਪ੍ਰਸ਼ਾਸਨ ਵੱਲੋਂ ਮੋਬਾਈਲ ਫ਼ੋਨ ਅਤੇ 175 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ, ਜਿਸ ਸਬੰਧੀ ਥਾਣਾ ਸਿਟੀ ਫ਼ਿਰੋਜ਼ਪੁਰ ਦੀ ਪੁਲਿਸ ਵੱਲੋਂ ਮੁਲਜ਼ਮ ਸੰਦੀਪ ਉਰਫ਼ ਬਿੱਲਾ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਪੁਲਿਸ ਨੂੰ ਭੇਜੀ ਲਿਖਤੀ ਸੂਚਨਾ ‘ਚ ਕਿਹਾ ਗਿਆ ਹੈ ਕਿ ਜਦੋਂ ਉਨ੍ਹਾਂ ਨੇ ਜੇਲ੍ਹ ਦੇ ਬਲਾਕ ਨੰਬਰ 1 ਦੀ ਚੱਕੀ ਨੰਬਰ 7 ਦੀ ਤਲਾਸ਼ੀ ਲਈ ਤਾਂ ਉੱਥੇ ਬੰਦ ਹਵਾਲਾਤੀ ਸੰਦੀਪ ਉਰਫ਼ ਬਿੱਲਾ ਕੋਲੋਂ ਏਅਰਟੈੱਲ ਕੰਪਨੀ ਦਾ ਸਿਮ ਕਾਰਡ ਸਮੇਤ ਕਚੋਡਾ ਕੰਪਨੀ ਦਾ ਕੀਪੈਡ ਮੋਬਾਈਲ ਫ਼ੋਨ ਬਰਾਮਦ ਹੋਇਆ। ਦੂਜੇ ਪਾਸੇ ਜਦੋਂ ਜੇਲ੍ਹ ਅਧਿਕਾਰੀਆਂ ਨੇ ਨਵੀਂ ਬੈਰਕ ਦੀ ਤਲਾਸ਼ੀ ਲਈ ਤਾਂ ਬੈਰਕ ਦੇ ਬਾਹਰ ਭੱਠੀ ਕੋਲ ਜ਼ਮੀਨ ਵਿੱਚ ਪੁੱਟੇ ਟੋਏ ਵਿੱਚ ਦੱਬੇ 175 ਨਸ਼ੀਲੇ ਕੈਪਸੂਲ ਮਿਲੇ।

By admin

Related Post

Leave a Reply