November 5, 2024

ਪੰਜਾਬ ਦੀ ਰੋਡ ਸੇਫਟੀ ਫੋਰਸ ਨੇ ਬਚਾਈ ਪਹਿਲੀ ਜਾਨ

Latest Punjabi News | Home |Time tv. news

ਭਵਾਨੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwnat Mann) ਵੱਲੋਂ ਹਾਦਸਿਆਂ ਦੌਰਾਨ ਜ਼ਖ਼ਮੀ ਹੋਏ ਲੋਕਾਂ ਦੀ ਜਾਨ ਬਚਾਉਣ ਲਈ ਬਣਾਈ ਗਈ ‘ਸੜਕ ਸੁਰੱਖਿਆ ਫੋਰਸ’ (Road Safety Force) ਨੇ ਪਹਿਲੀ ਜਾਨ ਬਚਾਈ। ਫੋਰਸ ਨੂੰ ਭਵਾਨੀਗੜ੍ਹ ਦੇ ਬਾਲਦ ਕੈਂਚੀਆਂ ਵਿੱਚ ਇੱਕ ਨੌਜਵਾਨ ਦੀ ਜਾਨ ਬਚਾਉਣ ਦਾ ਪਹਿਲਾ ਮੌਕਾ ਮਿਲਿਆ। ਦਰਅਸਲ ਬੀਤੀ ਰਾਤ ਕਰੀਬ 10 ਵਜੇ ਮੋਟਰਸਾਈਕਲ ਸਵਾਰ ਨੌਜਵਾਨ ਜੋ ਕਿ ਸਮਾਣਾ ਦਾ ਰਹਿਣ ਵਾਲਾ ਹੈ, ਸਮਾਣਾ ਰੋਡ ‘ਤੇ ਓਵਰਬ੍ਰਿਜ ਹੇਠਾਂ ਡਿੱਗ ਗਿਆ ਸੀ।

ਨੌਜਵਾਨ ਦੇ ਸਿਰ ਅਤੇ ਹੱਥਾਂ ‘ਤੇ ਗੰਭੀਰ ਸੱਟਾਂ ਲੱਗੀਆਂ। ਜਦੋਂ ਉਸ ਨੇ ਇਸ ਬਾਰੇ ਲੰਘ ਰਹੇ ਲੋਕਾਂ ਨੂੰ ਦੱਸਿਆ ਤਾਂ ਸਾਹਮਣੇ ਖੜ੍ਹੀ ‘ਸੜਕ ਸੁਰੱਖਿਆ ਫੋਰਸ’ ਦੀ ਗੱਡੀ ਦੇ ਮੁਲਾਜ਼ਮਾਂ ਨੂੰ ਇਸ ਦੀ ਸੂਚਨਾ ਦਿੱਤੀ ਗਈ। ਸਟਾਫ਼ ਨੇ ਤੁਰੰਤ ਆ ਕੇ ਨੌਜਵਾਨ ਦੀ ਪੱਟੀ ਕਰ ਕੇ ਉਸ ਨੂੰ ਕਾਰ ਵਿਚ ਬਿਠਾ ਕੇ ਸਿਰਫ਼ 5 ਮਿੰਟਾਂ ਵਿਚ ਹੀ ਭਵਾਨੀਗੜ੍ਹ ਦੇ ਸੀ.ਐਚ.ਸੀ ਹਸਪਤਾਲ ਪਹੁੰਚਾਇਆ। ਇੱਥੇ ਡਾਕਟਰ ਮੁਖਤਿਆਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਇਸ ਨੌਜਵਾਨ ਦਾ ਇਲਾਜ ਕੀਤਾ।

ਇਸ ਮੌਕੇ ‘ਸੜਕ ਸੁਰੱਖਿਆ ਫੋਰਸ’ ਯੂਨਿਟ ਦੇ ਕਰਨੈਲ ਸਿੰਘ ਦੇ ਦੱਸਿਆ ਕਿ ਉਹ ਇਸ ਬੀਟ ‘ਤੇ ਆਪਣੀਆਂ ਸੇਵਾਵਾਂ ਦੇ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ ਦੇ ਅਨੁਸਾਰ ਹੀ ਕੰਮ ਕਰ ਰਹੇ ਹਨ ਕਿਉਂਕਿ ਸਾਡਾ ਪਹਿਲਾ ਫਰਜ਼ ਇਹੀ ਹੈ ਕਿ ਅਸੀਂ ਕਿਸੇ ਵੀ ਵਿਅਕਤੀ ਦੀ ਜਾਨ ਬਚਾਈਏ। ਉਨ੍ਹਾਂ ਕਿਹਾ ਕਿ ਸਾਨੂੰ ਇਸ ਬਾਰੇ ਅਜੇ ਨਹੀਂ ਪਤਾ ਕਿ ਇਹ ਨੌਜਵਾਨ ਜ਼ਖਮੀ ਕਿਸ ਤਰ੍ਹਾਂ ਹੋਇਆ ਹੈ ਪਰ ਇਸ ਦੀ ਹਾਲਤ ਕਾਫੀ ਗੰਭੀਰ ਸੀ ਅਤੇ ਜੇਕਰ ਇਹ ਕੁੱਝ ਸਮਾਂ ਹੋਰ ਉੱਥੇ ਪਿਆ ਰਹਿੰਦਾ ਤਾਂ ਇਸ ਦੀ ਜਾਨ ਨੂੰ ਖ਼ਤਰਾ ਵੀ ਹੋ ਸਕਦਾ ਸੀ।

By admin

Related Post

Leave a Reply