ਪੰਜਾਬ: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਸਵੇਰ ਤੋਂ ਹੀ ਭਾਰੀ ਬਾਰਿਸ਼ ਸ਼ੁਰੂ ਹੋ ਗਈ ਹੈ, ਜਿਸ ਨਾਲ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ (The Meteorological Department) ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲਈ 12 ਜੁਲਾਈ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ‘ਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਮਹਾਨਗਰ ਜਲੰਧਰ ਅਤੇ ਗੁਆਂਢੀ ਜ਼ਿਲ੍ਹਿਆਂ ਵਿੱਚ ਹਨੇਰੀ ਦੇ ਨਾਲ-ਨਾਲ ਤੂਫ਼ਾਨ ਦੀ ਵੀ ਸੂਚਨਾ ਹੈ।

ਤਾਪਮਾਨ ਦੀ ਗੱਲ ਕਰੀਏ ਤਾਂ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਤੱਕ ਪਹੁੰਚ ਗਿਆ ਅਤੇ ਬਠਿੰਡਾ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਰਿਹਾ। ਇਸ ਸਬੰਧੀ ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜਦੋਂ ਕਿ ਰਾਤ ਦਾ ਘੱਟੋ-ਘੱਟ ਤਾਪਮਾਨ 28.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ 12-13 ਜੁਲਾਈ ਨੂੰ ਤਾਪਮਾਨ 3 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ।

ਇਨ੍ਹਾਂ 10 ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ
-ਜਲੰਧਰ

-ਹੁਸ਼ਿਆਰਪੁਰ

-ਅੰੰਮਿ੍ਤਸਰ

-ਕਪੂਰਥਲਾ

-ਪਠਾਨਕੋਟ

– ਗੁਰਦਾਸਪੁਰ

– ਨਵਾਂਸ਼ਹਿਰ

-ਫਤਿਹਗੜ੍ਹ ਸਾਹਿਬ

– ਰੂਪਨਗਰ

– ਐੱਸ.ਏ.ਐੱਸ. ਸ਼ਹਿਰ

Leave a Reply