ਪੰਜਾਬ ਦੇ ਇਸ ਜ਼ਿਲ੍ਹੇ ‘ਚ 1 ਜਨਵਰੀ 2025 ਤੱਕ ਲੱਗੀ ਸਖ਼ਤ ਪਾਬੰਦੀ
By admin / November 30, 2024 / No Comments / Punjabi News
ਬਠਿੰਡਾ : ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਸਿਵਲ ਡਿਫੈਂਸ ਕੋਡ ਦੀ ਧਾਰਾ 163 ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹੱਦ ਅੰਦਰ ਟਰੈਕਟਰਾਂ ਅਤੇ ਸਬੰਧਤ ਸਾਜ਼ੋ-ਸਾਮਾਨ ਆਦਿ ਦੇ ਖਤਰਨਾਕ ਸਟੰਟ/ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ।
ਜਾਰੀ ਹੁਕਮਾਂ ਅਨੁਸਾਰ ਸੂਬੇ ਵਿੱਚ ਪਿਛਲੇ ਸਮੇਂ ਦੌਰਾਨ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸਾਜ਼ੋ-ਸਾਮਾਨ ਨਾਲ ਸਟੰਟ ਕਰਦੇ ਹੋਏ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਇੱਕ ਨੌਜਵਾਨ ਦੀ ਮੌਤ ਵੀ ਹੋਈ ਹੈ। ਇਸ ਦੇ ਮੱਦੇਨਜ਼ਰ ਟਰੈਕਟਰਾਂ ਅਤੇ ਇਸ ਨਾਲ ਸਬੰਧਤ ਸਾਜ਼ੋ-ਸਾਮਾਨ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 21 ਜਨਵਰੀ 2025 ਤੱਕ ਲਾਗੂ ਰਹਿਣਗੇ।