ਪੰਜਾਬ : ਪੰਜਾਬ ਦੇ ਇੱਕ ਸੀਨੀਅਰ ਕਾਂਗਰਸੀ ਆਗੂ ਤੋਂ ਈ.ਡੀ (ED) ਵੱਲੋਂ ਪੁੱਛਗਿੱਛ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਈ.ਡੀ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਭਾਰਤ ਭੂਸ਼ਣ ਆਸ਼ੂ (Congress senior leader Bharat Bhushan Ashu) ਤੋਂ ਜਲੰਧਰ ਦਫ਼ਤਰ ਵਿੱਚ ਪੁੱਛਗਿੱਛ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰਤ ਭੂਸ਼ਣ ਆਸ਼ੂ ਅੱਜ ਸਵੇਰੇ ਈ.ਡੀ ਦਫ਼ਤਰ ਪਹੁੰਚੇ ਸਨ।

ਜਿੱਥੇ ਦੁਪਹਿਰ ਤੱਕ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਭਾਰਤ ਭੂਸ਼ਣ ਆਸ਼ੂ ਤੋਂ ਕਿਸ ਮਾਮਲੇ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤ ਭੂਸ਼ਣ ਆਸ਼ੂ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਨ। ਜ਼ਿਕਰਯੋਗ ਹੈ ਕਿ ਈ.ਡੀ ਨੇ ਭਾਰਤ ਭੂਸ਼ਣ ਆਸ਼ੂ ਨੂੰ 2 ਦਿਨ ਪਹਿਲਾਂ ਕਿਸੇ ਮਾਮਲੇ ‘ਚ ਸੰਮਨ ਜਾਰੀ ਕੀਤਾ ਸੀ। ਇਸ ਕਾਰਨ ਉਹ ਅੱਜ ਸਵੇਰ ਤੋਂ ਹੀ ਜਲੰਧਰ ਸਥਿਤ ਈ.ਡੀ ਦਫ਼ਤਰ ਵਿੱਚ ਮੌਜੂਦ ਹਨ, ਜਿੱਥੇ ਉਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ।

Leave a Reply