Advertisement

ਪੰਜਾਬ ਦੇ ਉਦਯੋਗਪਤੀਆਂ ਨੂੰ ਮਿਲੀ ਵੱਡੀ ਰਾਹਤ

ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਥੇ ਪੰਜਾਬ ਉਦਯੋਗਿਕ ਕ੍ਰਾਂਤੀ ਤਹਿਤ ‘ਫਾਸਟ ਟ੍ਰੈਕ ਪੰਜਾਬ’ ਪੋਰਟਲ ਲਾਂਚ ਕੀਤਾ। ਪੰਜਾਬ ਸਰਕਾਰ ਦੇ ਇਸ ਫ਼ੈੈਸਲੇ ਨਾਲ ਹੁਣ ਕਾਰੋਬਾਰੀਆਂ ਲਈ ਸੂਬੇ ਵਿੱਚ ਉਦਯੋਗ ਲਗਾਉਣਾ ਆਸਾਨ ਹੋ ਜਾਵੇਗਾ ਅਤੇ ਹੁਣ 45 ਦਿਨਾਂ ਦੇ ਅੰਦਰ ਉਦਯੋਗ ਲਗਾਉਣ ਦੀ ਪ੍ਰਵਾਨਗੀ ਮਿਲ ਜਾਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਦੇ ਫ਼ੈੈਸਲੇ ਦੀ ਬਹੁਤ ਸਮੇਂ ਤੋਂ ਉਡੀਕ ਸੀ ਅਤੇ ਇਸ ਫ਼ੈਸਲੇ ਨਾਲ ਸੂਬੇ ਦੇ ਉਦਯੋਗ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸੂਬੇ ਵਿੱਚ ਵੱਡੇ ਅਤੇ ਛੋਟੇ ਉਦਯੋਗਾਂ ਨੂੰ ਬਚਾਉਣਾ ਪਵੇਗਾ।

ਜੇਕਰ ਸੂਬੇ ਵਿੱਚ ਉਦਯੋਗ ਸਥਾਪਤ ਹੋਣਗੇ ਤਾਂ ਵੱਧ ਤੋਂ ਵੱਧ ਨੌਜ਼ਵਾਨਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਨਸ਼ਾ ਖਤਮ ਹੋਵੇਗਾ। ਮੁੱਖ ਮੰਤਰੀ ਨੇ ਕਾਰੋਬਾਰੀਆਂ ਨੂੰ ਇਸ ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ ਹੈ ਅਤੇ ਇਹ ਵੀ ਕਿਹਾ ਹੈ ਕਿ ਉਨ੍ਹਾਂ ਨੂੰ ਪੰਜਾਬ ਨੂੰ ਉਦਯੋਗ ਵਿੱਚ ਮੋਹਰੀ ਸੂਬਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅਸੀਂ ਹੁਨਰ ਵਿਕਾਸ ਲਈ ਵੀ ਯਤਨ ਕਰ ਰਹੇ ਹਾਂ ਤਾਂ ਜੋ ਉਦਯੋਗ ਨੂੰ ਪੰਜਾਬ ਤੋਂ ਹੀ ਹੁਨਰਮੰਦ ਕਾਮੇ ਮਿਲ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਇਰਾਦੇ ਸਾਫ਼ ਹਨ ਅਤੇ ਇਰਾਦਿਆਂ ਵਿੱਚ ਇੱਛਾਵਾਂ ਹਨ

ਜੇਕਰ ਇਰਾਦੇ ਚੰਗੇ ਹਨ ਤਾਂ ਸਭ ਕੁਝ ਠੀਕ ਹੋ ਜਾਂਦਾ ਹੈ। ਪੰਜਾਬ ਦੀ ਧਰਤੀ ਕਿਸੇ ਨੂੰ ਵੀ ਭੁੱਖ ਨਾਲ ਨਹੀਂ ਮਰਨ ਦਿੰਦੀ। ਜਦੋਂ ਦੁਨੀਆਂ ਵਿੱਚ ਕਿਤੇ ਵੀ ਕੋਈ ਆਫ਼ਤ ਆਉਂਦੀ ਹੈ, ਤਾਂ ਸਭ ਤੋਂ ਪਹਿਲਾਂ ਪੰਜਾਬੀਆਂ ਦਾ ਲੰਗਰ ਸ਼ੁਰੂ ਹੁੰਦਾ ਹੈ ਅਤੇ ਇਹੀ ਉਨ੍ਹਾਂ ਦੇ ਗੁਰੂਆਂ ਨੇ ਉਨ੍ਹਾਂ ਨੂੰ ਬਖਸ਼ਿਆ ਹੈ। ਵਿਰੋਧੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕੋਈ ਵੀ ਅਜਿਹਾ ਵਰਗ ਨਹੀਂ ਛੱਡਿਆ ਜਿਸਦਾ ਦਿਲ ਦੁਖਾਇਆ ਨਾ ਹੋਵੇ। ਉਨ੍ਹਾਂ ਵਪਾਰੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਜੇਕਰ ਤੁਸੀਂ ਮਿਹਨਤੀ ਬਣੋਗੇ ਤਾਂ ਸਰਕਾਰ ਤੁਹਾਡੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੋਵੇਗੀ।

The post ਪੰਜਾਬ ਦੇ ਉਦਯੋਗਪਤੀਆਂ ਨੂੰ ਮਿਲੀ ਵੱਡੀ ਰਾਹਤ appeared first on TimeTv.

Leave a Reply

Your email address will not be published. Required fields are marked *