Advertisement

ਪੰਜਾਬ ਦੇ ਕਿਸਾਨਾਂ ਕੋਲ 15 ਜੂਨ ਤੱਕ ਦਾ ਸਮਾਂ , ਕਰ ਲਵੋ ਇਹ ਕੰਮ

ਫਾਜ਼ਿਲਕਾ : ਫਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਧਿਕਾਰੀ ਰਜਿੰਦਰ ਕੁਮਾਰ ਕੰਬੋਜ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 60 ਹਜ਼ਾਰ ਹੈਕਟੇਅਰ ਰਕਬੇ ਵਿੱਚ ਨਰਮੇ ਦੀ ਬਿਜਾਈ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਰਮੇ ਦੇ ਬੀਜਾਂ ‘ਤੇ 33 ਪ੍ਰਤੀਸ਼ਤ ਸਬਸਿਡੀ ਦੇ ਰਹੀ ਹੈ। ਇਸ ਲਈ ਅਰਜ਼ੀ ਦੇਣ ਦੀ ਆਖਰੀ ਮਿਤੀ ਵਧਾ ਦਿੱਤੀ ਗਈ ਹੈ। ਹੁਣ ਕਿਸਾਨ ਵਿਭਾਗੀ ਪੋਰਟਲ https://agrimachinerypb.com/ ‘ਤੇ 15 ਜੂਨ, 2025 ਤੱਕ ਔਨਲਾਈਨ ਅਰਜ਼ੀ ਦੇ ਸਕਦੇ ਹਨ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਦੇਰੀ ਕੀਤੇ ਨਰਮੇ ਦੇ ਬੀਜਾਂ ‘ਤੇ ਸਬਸਿਡੀ ਲਈ ਅਰਜ਼ੀ ਦੇਣ। ਇਹ ਸਬਸਿਡੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਦੁਆਰਾ ਮਾਨਤਾ ਪ੍ਰਾਪਤ ਬੀਟੀ ਕਿਸਮਾਂ ਦੇ ਬੀਜਾਂ ‘ਤੇ ਦਿੱਤੀ ਜਾ ਰਹੀ ਹੈ। ਇਕ ਕਿਸਾਨ 10 ਪੈਕੇਟ ਤੱਕ ਬੀਜਾਂ ‘ਤੇ ਸਬਸਿਡੀ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਅਰਜ਼ੀ ਦੇਣ ਦੀ ਅਪੀਲ ਕੀਤੀ।

The post ਪੰਜਾਬ ਦੇ ਕਿਸਾਨਾਂ ਕੋਲ 15 ਜੂਨ ਤੱਕ ਦਾ ਸਮਾਂ , ਕਰ ਲਵੋ ਇਹ ਕੰਮ appeared first on TimeTv.

Leave a Reply

Your email address will not be published. Required fields are marked *