ਪੰਜਾਬ : ਪੰਜਾਬ ਦੇ ਨੌਜਵਾਨਾਂ ਵੱਲੋਂ ਦਰਿਆਵਾਂ ਨੂੰ ਬਚਾਉਣ ਲਈ ਅਨੋਖੇ ਉਪਰਾਲੇ ਕੀਤੇ ਜਾ ਰਹੇ ਹਨ। ਦਰਅਸਲ, ਸਤਲੁਜ ‘ਚ ਜਲੰਧਰ ਅਤੇ ਆਸ-ਪਾਸ ਦੇ ਸ਼ਹਿਰਾਂ ਦੇ ਨੌਜਵਾਨ ਸਫ਼ਾਈ ਮੁਹਿੰਮ ਚਲਾ ਰਹੇ ਹਨ। ਇਸ ਮੁਹਿੰਮ ਨੂੰ ‘ਵਾਟਰ ਵਾਰੀਅਰ ਆਫ਼ ਪੰਜਾਬ’ ਦਾ ਨਾਂ ਦਿੱਤਾ ਗਿਆ ਹੈ, ਜਿਸ ਦੀ ਸ਼ੁਰੂਆਤ ਸਤਲੁਜ ਤੋਂ ਹੋਈ ਸੀ ਪਰ ਹੁਣ ਨੌਜਵਾਨਾਂ ਵੱਲੋਂ ਦਰਿਆਵਾਂ ਅਤੇ ਨਹਿਰਾਂ ਦੇ ਕੰਢਿਆਂ ’ਤੇ ਕਈ ਜਲਗਾਹਾਂ ’ਤੇ ਬੂਟੇ ਲਗਾਏ ਜਾ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ਨੂੰ ਸੋਸ਼ਲ ਮੀਡੀਆ ਰਾਹੀਂ ਅਧਿਆਪਕ ਡਾ: ਮਜੀਠ ਸਿੰਘ ਤੋਂ ਪ੍ਰੇਰਿਤ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਕਤ ਮੁਹਿੰਮ ਸ਼ੁਰੂ ਹੋਈ।  ਇਨ੍ਹੀਂ ਦਿਨੀਂ ਲਾਡੋਵਾਲ ਟੋਲ ਪਲਾਜ਼ਾ ਨੇੜੇ ਸਫ਼ਾਈ ਅਤੇ ਬੂਟੇ ਲਗਾਏ ਜਾ ਰਹੇ ਹਨ। ਨਾਲ ਹੀ ਨੌਜਵਾਨਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਦਰਿਆ ਵਿੱਚ ਵੱਖ-ਵੱਖ ਚੀਜ਼ਾਂ ਨਾ ਸੁੱਟਣ। ਨਾਲ ਹੀ ਵੱਖ-ਵੱਖ ਥਾਵਾਂ ‘ਤੇ ਦਰਿਆਵਾਂ ਅਤੇ ਨਹਿਰਾਂ ਦੇ ਕੰਢਿਆਂ ‘ਤੇ ਬੂਟੇ ਲਗਾਉਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਸਤਲੁਜ ਦਰਿਆ ‘ਚ ਦਰੱਖਤ ਘੱਟ ਰਹੇ ਹਨ, ਜਿਸ ਕਾਰਨ ਜਨਜੀਵਨ ਪ੍ਰਭਾਵਿਤ ਹੋ ਸਕਦਾ ਹੈ। ਪੰਜਾਬ ਦੇ ਨੌਜਵਾਨਾਂ ਵੱਲੋਂ ਦਰਿਆਵਾਂ ਦੇ ਕੰਢਿਆਂ ਤੋਂ ਲੈ ਕੇ ਨਹਿਰਾਂ ਅਤੇ ਟੋਇਆਂ ਤੱਕ ਬੂਟੇ ਲਗਾਏ ਜਾ ਰਹੇ ਹਨ।

Leave a Reply