ਫਾਜ਼ਿਲਕਾ : ਪੰਜਾਬ ਦੇ ਫਾਜ਼ਿਲਕਾ (Punjab’s Fazilka) ‘ਚ ਇਕ ਅਧਿਆਪਕ ਨੂੰ ਕਥਿਤ ਤੌਰ ‘ਤੇ ਜ਼ਿੰਦਾ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਭਾਵਿਤ ਅਧਿਆਪਕ ਨੂੰ ਇਲਾਜ ਲਈ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਮੈਡੀਕਲ ਕਾਲਜ ਫਰੀਦਕੋਟ ਲਈ ਰੈਫਰ ਕਰ ਦਿੱਤਾ ਗਿਆ ਹੈ।

ਫਾਜ਼ਿਲਕਾ ਦੇ ਡੀ.ਐਸ.ਪੀ. ਸੁਬੇਗ ਸਿੰਘ ਨੇ ਦੱਸਿਆ ਕਿ ਅਧਿਆਪਕ ਵਿਸ਼ਵਦੀਪ ਫਾਜ਼ਿਲਕਾ ਦੇ ਇਲਾਕੇ ਜੱਟੀਆਂ ਦਾ ਰਹਿਣ ਵਾਲਾ ਹੈ। ਉਸ ਦਾ ਵਿਆਹ ਫਾਜ਼ਿਲਕਾ ਉਪ ਮੰਡਲ ਦੇ ਪਿੰਡ ਹੀਰਾਂਵਾਲੀ ਵਿੱਚ ਹੋਇਆ ਸੀ। ਉਸ ਦੀ ਪਤਨੀ ਵੀ ਅਧਿਆਪਕ ਹੈ ਅਤੇ ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੇਕੇ ਘਰ ਰਹਿ ਰਹੀ ਹੈ। ਵਿਸ਼ਵਦੀਪ ਅੱਜ ਆਪਣੇ ਸਹੁਰੇ ਘਰ ਗਿਆ ਹੋਇਆ ਸੀ। ਦੱਸਿਆ ਜਾਂਦਾ ਹੈ ਕਿ ਉਸ ਦਾ ਆਪਣੇ ਸਹੁਰਿਆਂ ਨਾਲ ਝਗੜਾ ਚੱਲ ਰਿਹਾ ਸੀ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਝਗੜਾ ਸੁਲਝਾਉਣ ਲਈ ਉਸ ਨੇ ਆਪਣੀ ਭੈਣ ਅਤੇ ਜੀਜਾ ਨੂੰ ਬਾਹਰੋਂ ਬੁਲਾਇਆ ਸੀ। ਖ਼ਬਰ ਲਿਖੇ ਜਾਣ ਤੱਕ ਡੀ.ਐਸ.ਪੀ. ਨੇ ਦੱਸਿਆ ਕਿ ਥਾਣਾ ਖੂਈਖੇੜਾ ਦੇ ਇੰਚਾਰਜ ਪੀੜਤ ਅਧਿਆਪਕ ਦੇ ਬਿਆਨ ਲੈਣ ਲਈ ਫਰੀਦਕੋਟ ਗਏ ਹੋਏ ਹਨ। ਉਨ੍ਹਾਂ ਕਿਹਾ ਕਿ ਅੱਗਜ਼ਨੀ ਤੋਂ ਪ੍ਰਭਾਵਿਤ ਵਿਅਕਤੀ ਦਾ ਮੈਜਿਸਟਰੇਟ ਸਾਹਮਣੇ ਬਿਆਨ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜੇ ਇਹ ਨਹੀਂ ਕਿਹਾ ਜਾ ਸਕਦਾ ਕਿ ਅੱਗ ਲੱਗੀ ਹੈ ਜਾਂ ਕੋਈ ਹੋਰ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਬਿਆਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

Leave a Reply