ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਨੇਬੂਲਾ ਗਰੁੱਪ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਹੈ। ਇਸ ਦੌਰਾਨ ਉਹ ਇੱਕ ਮਿਸ਼ਨ ਤਹਿਤ ਬੁੱਢੇ ਨਾਲੇ ਦੀ ਸਫ਼ਾਈ ਕਰਵਾਉਣਗੇ। ਬੁੱਢੇ ਨਾਲੇ ਦੀ ਸਫ਼ਾਈ ਸਬੰਧੀ ਸੀ.ਐਮ ਮਾਨ ਨੇ ਕਿਹਾ ਕਿ ਇਹ ਕੰਮ 3 ਪੜਾਵਾਂ ਵਿੱਚ ਮੁਕੰਮਲ ਕੀਤਾ ਜਾਵੇਗਾ।
ਨੇਬੂਲਾ ਗਰੁੱਪ ਨਾਲ ਅੱਜ ਹੋਈ ਮੀਟਿੰਗ ਸਬੰਧੀ ਸੀ.ਐਮ. ਮਾਨ ਦਾ ਟਵੀਟ ਵੀ ਸਾਂਝਾ ਕੀਤਾ ਗਿਆ ਹੈ। ਸੀ.ਐਮ ਮਾਨ ਨੇ ਟਵੀਟ ਕਰਕੇ ਲਿਖਿਆ, ‘ਅੱਜ ਨੇਬੂਲਾ ਗਰੁੱਪ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ…ਖਾਸ ਤੌਰ ‘ਤੇ ਲੁਧਿਆਣਾ ਦੇ ਬੁੱਢੇ ਨਾਲੇ ਦੀ ਸਫ਼ਾਈ ਨੂੰ ਲੈ ਕੇ ਚਰਚਾ ਹੋਈ…ਬੁੱਢੇ ਨਾਲੇ ਦੀ ਸਫ਼ਾਈ 3 ਪੜਾਵਾਂ ‘ਚ ਮੁਕੰਮਲ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮਾਮਲੇ ‘ਚ ਜਲਦ ਹੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ…ਇੱਕ ਮਿਸ਼ਨ ਤਹਿਤ ਬੁੱਢੇ ਨਾਲੇ ਦੀ ਸਫ਼ਾਈ ਲਈ ਵਚਨਬੱਧ ਹਨ।