ਚੰਡੀਗੜ੍ਹ : ਪੰਜਾਬ ਦੇ ਮੌਸਮ (Weather of Punjab) ਨੂੰ ਲੈ ਕੇ ਚੰਗੀ ਖਬਰ ਆ ਰਹੀ ਹੈ। ਦਰਅਸਲ, ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਅੱਜ ਤੋਂ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ। ਵਿਭਾਗ ਮੁਤਾਬਕ ਅਗਲੇ 3 ਦਿਨਾਂ ਤੱਕ ਮੌਸਮ ਸਾਫ ਰਹੇਗਾ, ਇਸ ਦੇ ਨਾਲ ਹੀ ਤਾਪਮਾਨ ਵੀ ਵਧੇਗਾ।

ਭਾਵੇਂ ਪਿਛਲੇ 2 ਦਿਨਾਂ ਤੋਂ ਸੂਬੇ ਵਿੱਚ ਹੋ ਰਹੀ ਬਰਸਾਤ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2.7 ਡਿਗਰੀ ਦੀ ਗਿਰਾਵਟ ਆਈ ਹੈ ਪਰ ਤਾਪਮਾਨ ਆਮ ਦੇ ਨੇੜੇ ਹੈ। ਜਾਰੀ ਅੰਕੜਿਆਂ ਅਨੁਸਾਰ ਸੂਬੇ ਦਾ ਸਭ ਤੋਂ ਵੱਧ ਤਾਪਮਾਨ ਪਟਿਆਲਾ ਵਿੱਚ 34 ਡਿਗਰੀ ਦਰਜ ਕੀਤਾ ਗਿਆ।

ਮਾਹਿਰਾਂ ਦਾ ਕਹਿਣਾ ਹੈ ਕਿ ਅੱਜ ਤੋਂ ਗਰਮੀ ਵਧਣੀ ਸ਼ੁਰੂ ਹੋ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਸ਼ਨੀਵਾਰ ਨੂੰ ਹੋਈ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਫਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਕਿਸਾਨਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ।

Leave a Reply