November 5, 2024

ਪੰਜਾਬ ਦੇ ਸਕੂਲਾਂ ਦੇ ਅਧਿਆਪਕ 5 ਅਗਸਤ ਤੱਕ ਇਸ ਪੋਰਟਲ ’ਤੇ ਕਰ ਸਕਣਗੇ ਅਪਲਾਈ

ਪੰਜਾਬ : ਪੰਜਾਬ ਦੇ ਸਕੂਲਾਂ ਦੇ ਅਧਿਆਪਕਾਂ ਲਈ ਅਹਿਮ ਖਬਰ ਹੈ। ਸਿੱਖਿਆ ਨਿਰਦੇਸ਼ਕ (ਸੈਕੰਡਰੀ) ਦੇ ਦਫ਼ਤਰ ਨੇ ਅੱਜ ਇੱਕ ਪੱਤਰ ਜਾਰੀ ਕਰਕੇ ਅਧਿਆਪਕਾਂ ਦੀਆਂ ਬਦਲੀਆਂ ਲਈ ਈ-ਪੰਜਾਬ ਪੋਰਟਲ ਖੋਲ੍ਹਣ ਲਈ ਕਿਹਾ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜਿਹੜੇ ਅਧਿਆਪਕ ਆਪਣੀ ਬਦਲੀ ਕਰਵਾਉਣਾ ਚਾਹੁੰਦੇ ਹਨ, ਉਹ ਤਬਾਦਲਾ ਨੀਤੀ ਅਨੁਸਾਰ 25 ਜੁਲਾਈ ਤੋਂ 5 ਅਗਸਤ ਤੱਕ ਇਸ ਪੋਰਟਲ ’ਤੇ ਅਪਲਾਈ ਕਰ ਸਕਣਗੇ।

ਉਨ੍ਹਾਂ ਦੱਸਿਆ ਕਿ ਇਹ ਪੋਰਟਲ 5 ਅਗਸਤ ਤੱਕ ਖੁੱਲ੍ਹਾ ਰਹੇਗਾ। ਇਸ ਤੋਂ ਬਾਅਦ ਕਿਸੇ ਨੂੰ ਵੀ ਤਬਾਦਲੇ ਲਈ ਅਰਜ਼ੀ ਦੇਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੱਤਰ ਵਿੱਚ ਕਿਹਾ ਗਿਆ ਹੈ ਕਿ ਵੱਖ-ਵੱਖ ਖੇਤਰਾਂ ਵਿੱਚ ਕੰਪਿਊਟਰ ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ਼ ਵੱਲੋਂ ਦਿੱਤੀ ਜਾਂਦੀ ਸੇਵਾ ਅਤੇ ਅਰਜ਼ੀ ਦੇਣ ਸਮੇਂ ਸਿੱਖਿਆ ਵਿਭਾਗ ਅਧੀਨ ਦਿੱਤੀ ਜਾਂਦੀ ਕੁੱਲ ਸੇਵਾ ਵਿੱਚ ਕੋਈ ਅੰਤਰ ਨਹੀਂ ਹੋਣਾ ਚਾਹੀਦਾ। ਜੇਕਰ ਕੋਈ ਅੰਤਰ ਪਾਇਆ ਜਾਂਦਾ ਹੈ ਤਾਂ ਅਜਿਹੀਆਂ ਅਰਜ਼ੀਆਂ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ 5 ਅਗਸਤ ਤੱਕ ਬਿਨੈਕਾਰ ਆਪਣੀ ਅਰਜ਼ੀ ਵਿੱਚ ਜਿੰਨੀ ਵਾਰ ਚਾਹੇ ਬਦਲਾਅ ਕਰ ਸਕੇਗਾ। ਪਰ 5 ਅਗਸਤ ਤੋਂ ਬਾਅਦ ਕੋਈ ਬਦਲਾਅ ਨਹੀਂ ਹੋਵੇਗਾ।

By admin

Related Post

Leave a Reply