ਪੰਜਾਬ : ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਰਾਜਪਾਲ ਨੇ ਪੰਜਾਬ ਦੇ ਸਮੂਹ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਸਰਕਾਰ ਵਾਂਗ ਪੰਜਾਬ ਰਾਜ ਦੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸੋਧੇ ਹੋਏ ਤਨਖ਼ਾਹ ਸਕੇਲ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਸੋਧਿਆ ਹੋਇਆ ਤਨਖਾਹ ਸਕੇਲ 1 ਜੁਲਾਈ 2024 ਤੋਂ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਇਸ ਸੋਧੇ ਹੋਏ ਪੇ-ਸਕੇਲ ਅਨੁਸਾਰ ਬਣਦੇ ਬਕਾਏ ਬਾਰੇ ਫ਼ੈਸਲਾ ਬਾਅਦ ਵਿੱਚ ਲਿਆ ਜਾਵੇਗਾ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਜਲੰਧਰ ਵਿੱਚ ਹੋ ਰਹੀ ਜ਼ਿਮਨੀ ਚੋਣ ਕਾਰਨ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਚੋਣ ਜ਼ਾਬਤਾ ਲਾਗੂ ਹੈ। ਇਸ ਲਈ ਇਹ ਹੁਕਮ ਉਨ੍ਹਾਂ ਖੇਤਰਾਂ ਨੂੰ ਛੱਡ ਕੇ ਪੂਰੇ ਸੂਬੇ ਵਿੱਚ ਲਾਗੂ ਰਹੇਗਾ ਜਿੱਥੇ ਚੋਣ ਜ਼ਾਬਤਾ ਲਾਗੂ ਹੈ। ਇਸ ਦੇ ਨਾਲ ਹੀ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਬਾਕੀ ਰਹਿੰਦੇ ਖੇਤਰਾਂ ਵਿੱਚ ਵੀ ਹੁਕਮ ਲਾਗੂ ਕਰ ਦਿੱਤੇ ਜਾਣਗੇ।

Leave a Reply