ਚੰਡੀਗੜ੍ਹ : ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਨੇ ‘ਆਪ੍ਰੇਸ਼ਨ ਸਿੰਦੂਰ’ ਤਹਿਤ ਪਾਕਿਸਤਾਨ ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਹਵਾਈ ਹਮਲੇ ਕੀਤੇ, ਜਿਸ ਤੋਂ ਬਾਅਦ ਸਾਵਧਾਨੀ ਦੇ ਤੌਰ ‘ਤੇ, ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਕੂਲ ਅਤੇ ਕਾਲਜ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।
ਪ੍ਰਸ਼ਾਸਨ ਨੇ ਹਾਲ ਹੀ ਵਿੱਚ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਤਰਨਤਾਰਨ ਵਿੱਚ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਸੀ। ਤਰਨਤਾਰਨ ਦੇ ਸਾਰੇ ਸਕੂਲ 11 ਮਈ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੁਰਦਾਸਪੁਰ ਦੇ ਸਕੂਲ 9 ਮਈ ਤੱਕ ਬੰਦ ਰਹਿਣ ਦਾ ਐਲਾਨ ਕੀਤਾ ਗਿਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਸਕੂਲ ਵੀ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਹਾਲਾਂਕਿ, ਪੰਜਾਬ ਦੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਸਕੂਲ ਅਤੇ ਕਾਲਜ ਆਮ ਵਾਂਗ ਖੁੱਲ੍ਹੇ ਰਹਿਣਗੇ।
The post ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ‘ਚ ਸਕੂਲ ਤੇ ਕਾਲਜ ਬੰਦ ਕਰਨ ਦਾ ਕੀਤਾ ਗਿਆ ਐਲਾਨ appeared first on TimeTv.
Leave a Reply