ਜਲੰਧਰ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕੇ.ਪੀ. (Mahinder Singh K.P.) ਉਨ੍ਹਾਂ ਦੀ ਪਤਨੀ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿੰਦਰ ਕੇ.ਪੀ. ਦੀ ਪਤਨੀ ਸੁਮਨ ਕੇ.ਪੀ (Suman K.P) ਲੰਬੇ ਸਮੇਂ ਤੋਂ ਕੈਂਸਰ ਤੋਂ ਪੀੜਤ ਸੀ। ਸੁਮਨ ਕੇ.ਪੀ. ਦਾ ਇਲਾਜ਼ ਪੀ.ਜੀ.ਆਈ ਚੰਡੀਗੜ੍ਹ ਵਿਖੇ ਚਲ ਰਿਹਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਦੋ ਦਿਨ ਪਹਿਲਾਂ ਪੀ.ਜੀ.ਆਈ. ਤੋਂ ਉਨ੍ਹਾਂ ਨੂੰ ਜਵਾਬ ਦੇ ਦਿੱਤਾ ਗਿਆ ਅਤੇ ਫਿਲਹਾਲ ਉਹ ਘਰ ਹੀ ਸਨ, ਜਿੱਥੇ ਉਨ੍ਹਾਂ ਨੇ ਅੱਜ ਆਖਰੀ ਸਾਹ ਲਿਆ। ਸੁਮਨ ਕੇ.ਪੀ. 2012 ਵਿੱਚ ਹਲਕਾ ਪੱਛਮੀ ਤੋਂ ਉਨ੍ਹਾਂ ਕਾਂਗਰਸ ਦੀ ਟਿਕਟ ’ਤੇ ਵਿਧਾਇਕ ਦੇ ਅਹੁਦੇ ਲਈ ਚੋਣ ਲੜੀ ਸੀ, ਜਿਸ ਵਿੱਚ ਭਾਜਪਾ ਦੇ ਚੁੰਨੀ ਲਾਲ ਭਗਤ ਜੇਤੂ ਰਹੇ ਸਨ।