ਪੰਜਾਬ : ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ, ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਅਰਧ ਸਰਕਾਰੀ ਦਫ਼ਤਰਾਂ, ਸਕੂਲਾਂ-ਕਾਲਜਾਂ, ਯੂਨੀਵਰਸਿਟੀਆਂ ਅਤੇ ਵਿੱਦਿਅਕ ਅਦਾਰਿਆਂ ਵਿੱਚ 31 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਹੈ।

ਦੱਸ ਦੇਈਏ ਕਿ ਇਹ ਫ਼ੈਸਲਾ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਊਧਮ ਸਿੰਘ ਵਾਲਾ ਵਿੱਚ ਸੂਬਾ ਪੱਧਰ ’ਤੇ ਮਨਾਉਣ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਛੁੱਟੀ ਦਾ ਮਕਸਦ ਲੋਕਾਂ ਨੂੰ ਸ਼ਹੀਦ ਦੀ ਕੁਰਬਾਨੀ ਨੂੰ ਸ਼ਰਧਾਂਜਲੀ ਦੇਣ ਦੇ ਯੋਗ ਬਣਾਉਣਾ ਹੈ। ਇਹ ਵੀ ਕਿਹਾ ਗਿਆ ਹੈ ਕਿ ਇਹ ਉਨ੍ਹਾਂ ਵਿਦਿਅਕ ਅਦਾਰਿਆਂ ਵਿੱਚ ਲਾਗੂ ਨਹੀਂ ਹੋਵੇਗਾ ਜਿੱਥੇ ਪ੍ਰੀਖਿਆਵਾਂ ਚੱਲ ਰਹੀਆਂ ਹਨ।

Leave a Reply