ਚੰਡੀਗੜ੍ਹ : ਪੰਜਾਬ ਦੇ ਨਾਲ ਨਾਲ ਚੰਡੀਗੜ੍ਹ ਵੀ ਪਿੱਛਲੇ ਕੁਝ ਦਿਨਾਂ ਤੋਂ ਪ੍ਰਦੂਸ਼ਣ ਦੀ ਲਪੇਟ ਵਿਚ ਹੈ। ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ‘ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਰਾਤ ਦੇ ਤਾਪਮਾਨ ਵਿੱਚ ਗਿਰਾਵਟ ਦੇ ਨਾਲ, ਦਿਨ ਦਾ ਤਾਪਮਾਨ ਆਮ ਨਾਲੋਂ ਠੰਢਾ ਰਹਿੰਦਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਇਹ ਬਦਲਾਅ ਜਾਰੀ ਰਹਿਣਗੇ। ਇਸ ਦੇ ਨਾਲ ਹੀ ਪੰਜਾਬ-ਚੰਡੀਗੜ੍ਹ ‘ਚ 17 ਨਵੰਬਰ ਤੱਕ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ।
ਇਸ ਦੇ ਨਾਲ ਹੀ ਅੱਜ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਅਸਰ 16 ਨਵੰਬਰ ਨੂੰ ਵੀ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ ਅੰਮ੍ਰਿਤਸਰ, ਤਰਨਮਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਐਸ.ਏ.ਐਸ.ਨਗਰ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ।
ਪੰਜਾਬ-ਚੰਡੀਗੜ੍ਹ ਦੀ ਹਵਾ ਨੂੰ ਵਿਗਾੜਦਿਆਂ ਤਕਰੀਬਨ ਦੋ ਮਹੀਨੇ ਹੋ ਗਏ ਹਨ। ਇਸ ਦੇ ਨਾਲ ਹੀ ਆਉਣ ਵਾਲੇ ਹਫ਼ਤੇ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ, ਚੰਡੀਗੜ੍ਹ ਦਾ AQI 369 ਦਰਜ ਕੀਤਾ ਗਿਆ, ਜਦੋਂ ਕਿ ਵੱਧ ਤੋਂ ਵੱਧ 475 ਦੇ ਅੰਕੜੇ ਨੂੰ ਛੂਹ ਗਿਆ।