ਚੰਡੀਗੜ੍ਹ : ਪੰਜਾਬ ਦੇ ਸਕੂਲਾਂ ਵਿੱਚ ਪ੍ਰੀਖਿਆਵਾਂ ਖ਼ਤਮ ਹੋ ਗਈਆਂ ਹਨ ਅਤੇ ਅੱਜ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ (PTM) ਕਰਵਾਈ ਜਾ ਰਹੀ ਹੈ। PTM ਸਵੇਰੇ 9 ਵਜੇ ਤੋਂ ਸ਼ੁਰੂ ਹੋ ਗਿਆ ਹੈ, ਜੋ ਦੁਪਹਿਰ 2 ਵਜੇ ਤੱਕ ਜਾਰੀ ਰਹੇਗਾ।

ਇਸ ਸਬੰਧੀ ਸਾਰੇ ਸਕੂਲਾਂ ਵਿੱਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੌਰਾਨ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਵੀ ਉਨ੍ਹਾਂ ਦੇ ਨਤੀਜਿਆਂ ਬਾਰੇ ਜਾਣੂ ਕਰਵਾਇਆ ਜਾਵੇਗਾ। ਉਮੀਦ ਹੈ ਕਿ ਮੀਟਿੰਗ ਵਿੱਚ 18 ਲੱਖ ਤੋਂ ਵੱਧ ਪਰਿਵਾਰ ਸ਼ਾਮਲ ਹੋਣਗੇ। ਇਸ ਦੌਰਾਨ ਬੱਚਿਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਈ ਰਣਨੀਤੀ ਬਣਾਈ ਜਾਵੇਗੀ।

ਤੁਹਾਨੂੰ ਦੱਸ ਦਈਏ ਕਿ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ‘ਚ ਨਾਨ-ਬੋਰਡ ਕਲਾਸਾਂ ਦੀਆਂ ਪ੍ਰੀਖਿਆਵਾਂ ਫਰਵਰੀ ਮਹੀਨੇ ‘ਚ 26 ਫਰਵਰੀ ਤੋਂ 15 ਮਾਰਚ ਤੱਕ ਲਈਆਂ ਗਈਆਂ ਸਨ। ਸਕੂਲਾਂ ਵਿੱਚ 20 ਮਾਰਚ ਤੱਕ ਨਤੀਜੇ ਤਿਆਰ ਹੋ ਗਏ ਸਨ।

Leave a Reply