ਪੰਜਾਬ : ਪੰਜਾਬ ਦੇ 24451 ਪੋਲਿੰਗ ਸਟੇਸ਼ਨਾਂ ‘ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ। ਵੋਟਿੰਗ ਕਰਨ ਲਈ ਪੋਲਿੰਗ ਪਾਰਟੀਆਂ ਈ.ਵੀ.ਐਮ ਮਸ਼ੀਨਾਂ (EVM Machines) ਲੈ ਕੇ ਸ਼ਾਮ ਨੂੰ ਹੀ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚ ਗਈਆਂ ਸਨ। ਸਵੇਰੇ ਛੇ ਵਜੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵੋਟਿੰਗ ਕਰਵਾਉਣ ਆਏ ਸਟਾਫ਼ ਨੇ ਮਸ਼ੀਨਾਂ ਦੀ ਚੈਕਿੰਗ ਲਈ ਮੌਕ ਪੋਲਿੰਗ ਕੀਤੀ । ਇਸ ਤੋਂ ਬਾਅਦ ਸੱਤ ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ। ਵੋਟਰਾਂ ਨੂੰ ਲੁਭਾਉਣ ਲਈ ਪੰਜਾਬ ਵਿੱਚ ਮਾਡਲ ਪੋਲਿੰਗ ਸਟੇਸ਼ਨ ਵੀ ਬਣਾਏ ਗਏ ਹਨ। ਇਨ੍ਹਾਂ ਨੂੰ ਸੁੰਦਰ ਢੰਗ ਨਾਲ ਟੈਂਟਾਂ ਨਾਲ ਸਜਾਇਆ ਗਿਆ ਹੈ ਅਤੇ ਲਾਲ ਗਲੀਚੇ ਵਿਛਾਏ ਗਏ ਹਨ। ਇਸੇ ਤਰ੍ਹਾਂ ਗਰਮੀ ਤੋਂ ਰਾਹਤ ਲਈ ਕਈ ਮਾਡਲ ਪੋਲਿੰਗ ਸਟੇਸ਼ਨਾਂ ’ਤੇ ਛਬੀਲ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਕੁਝ ਸ਼ਹਿਰੀ ਖੇਤਰਾਂ ਵਿੱਚ ਵੋਟਰਾਂ ਨੂੰ ਲੁਭਾਉਣ ਲਈ ਵਿਸ਼ੇਸ਼ ਤੌਰ ’ਤੇ ਖਾਣ ਪੀਣ ਦੇ ਸਟਾਲ ਵੀ ਲਗਾਏ ਗਏ ਹਨ।

ਫਰੀਦਕੋਟ ਲੋਕ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਨੇ ਮੋਹਾਲੀ ਵਿੱਚ ਆਪਣੀ ਵੋਟ ਪਾਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਆਪਣੇ ਪਰਿਵਾਰ ਸਮੇਤ ਵੋਟ ਪਾਈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੀ ਪਤਨੀ ਸਮੇਤ ਵੋਟ ਪਾਈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਲੋਕ ਸਭਾ ਤੋਂ ਆਪਣੀ ਵੋਟ ਪਾਈ। ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਵੋਟ ਪਾਈ।

Leave a Reply