ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਬਣਾਏ ਜਾ ਰਹੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ।
ਅੱਜ PWD ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਮੋਹਾਲੀ ਕੌਮਾਂਤਰੀ ਹਵਾਈ ਅੱਡੇ ‘ਤੇ ਬਣ ਰਹੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਬੁੱਤ ਦੇ ਚੱਲ ਰਹੇ ਕੰਮ ਦੀ ਸਮੀਖਿਆ ਕੀਤੀ…
28 ਸਤੰਬਰ ਨੂੰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਇਹ ਸ਼ਾਨਦਾਰ ਬੁੱਤ ਲੋਕ ਸਮੱਰਪਿਤ ਕੀਤਾ ਜਾਵੇਗਾ…ਜੋ ਹਵਾਈ ਅੱਡੇ ‘ਤੇ ਆਉਣ ਜਾਣ ਵਾਲਿਆਂ ਨੂੰ… pic.twitter.com/lpFMUVUYx5
— Bhagwant Mann (@BhagwantMann) September 12, 2024
ਇਸ ਸਬੰਧੀ ਮੁੱਖ ਮੰਤਰੀ ਨੇ ਟਵੀਟ ਕੀਤਾ, ’28 ਸਤੰਬਰ ਨੂੰ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਇਹ ਸ਼ਾਨਦਾਰ ਬੁੱਤ ਸਮਰਪਿਤ ਕੀਤਾ ਜਾਵੇਗਾ, ਜੋ ਹਵਾਈ ਅੱਡੇ ‘ਤੇ ਆਉਣ ਵਾਲੇ ਲੋਕਾਂ ਨੂੰ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਯਾਦ ਦਿਵਾਏਗਾ।’