ਪੰਜਾਬ ਦੇ SHO ‘ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਕੀਤਾ ਜਾਨਲੇਵਾ ਹਮਲਾ
By admin / April 13, 2024 / No Comments / Punjabi News
ਮੋਹਾਲੀ : ਮੋਹਾਲੀ ਦੇ ਮਟੌਰ ਥਾਣੇ (Mohali’s Mataur police station) ਦੇ ਐੱਸ.ਐੱਚ.ਓ ਗੱਬਰ ਸਿੰਘ (SHO Gabbar Singh) ‘ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਐੱਸ.ਐੱਚ.ਓ ਕਿਸੇ ਕੰਮ ਲਈ ਰੋਪੜ (Ropar) ਜਾ ਰਿਹਾ ਸੀ। ਰਸਤੇ ਵਿੱਚ ਜਦੋਂ ਉਹ ਮੋਰਿੰਡਾ ਪਹੁੰਚਿਆ ਤਾਂ ਕੁਝ ਵਿਅਕਤੀ ਉਸ ਦਾ ਪਿੱਛਾ ਕਰ ਰਹੇ ਸਨ, ਜਿਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਪਤਾ ਲੱਗਾ ਹੈ ਕਿ ਉਕਤ ਹਮਲਾ ਕਿਸੇ ਪੁਰਾਣੀ ਰੰਜਿਸ਼ ਕਾਰਨ ਕੀਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਐੱਸ.ਐੱਚ.ਓ. ਸੁਰੱਖਿਆ ਵਧਾਉਣ ਲਈ ਉਨ੍ਹਾਂ ਨੂੰ ਬੁਲੇਟ ਪਰੂਫ ਗੱਡੀ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਥਾਣਾ ਭਗਵੰਤਪੁਰ ਰੋਪੜ ਦੀ ਪੁਲਿਸ ਨੇ ਧਾਰਾ 307 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।