ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ
By admin / December 3, 2024 / No Comments / Punjabi News
ਚੰਡੀਗੜ੍ਹ : ਸ੍ਰੀ ਦਰਬਾਰ ਸਾਹਿਬ ‘ਚ ਸੇਵਾ ਕਰਦੇ ਸਮੇਂ ਸੁਖਬੀਰ ਬਾਦਲ (Sukhbir Badal) ‘ਤੇ ਇੱਕ ਸਿੰਘ ਵੱਲੋਂ ਅੱਜ ਸਵੇਰੇ ਜਾਨਲੇਵਾ ਹਮਲਾ ਕੀਤਾ ਗਿਆ। ਜਿਸ ਨੂੰ ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਇਸ ਹਮਲੇ ਦੀ ਸਾਜ਼ਿਸ਼ ਨਾਕਾਮ ਹੋ ਗਈ।
ਸ੍ਰੀ ਅਕਾਲ ਤਖਤ ਸਾਹਿਬ ਤੋ ਤਨਖਾਇਆ ਕਰਾਰ ਦਿੱਤੇ ਗਏ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ‘ਚ ਸੇਵਾ ਨਿਭਾ ਰਹੇ ਸਨ। ਜਿਸਦੇ ਚਲਦਿਆਂ ਪੰਜਾਬ ਪੁਲਿਸ ਨੇ ਪਹਿਲਾਂ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ। ਇਸੇ ਦੇ ਚਲਦਿਆਂ ਅੱਜ ਸਵੇਰੇ ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਹਮਲਾਵਰ ਨੂੰ ਮੌਕੇ ਤੇ ਗ੍ਰਿਫ਼ਤਾਰ ਕਰਕੇ ਪੰਜਾਬ ਦੇ ਹਾਲਾਤ ਖਰਾਬ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਜਿਸ ਦਾ ਸਿਹਰਾ ਪੰਜਾਬ ਪੁਲਿਸ ਨੂੰ ਜਾਂਦਾ ਹੈ।