ਅੰਮ੍ਰਿਤਸਰ : ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਅਮਰੀਕਾ ਤੋਂ ਚੱਲ ਰਹੇ ਇੱਕ ਅੰਤਰਰਾਸ਼ਟਰੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੰਜ ਨਾਜਾਇਜ਼ ਪਿਸਤੌਲ ਬਰਾਮਦ ਕਰਨ ਦੇ ਮਾਮਲੇ ਵਿੱਚ ਅੰਮ੍ਰਿਤਸਰ ਤੋਂ ਇੱਕ ਸ਼ੱਕੀ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਕਾਰਵਾਈ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਗੁਰਵਿੰਦਰ ਸਿੰਘ ਉਰਫ ਗੁਰੀ ਵਾਸੀ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਵਿੰਦਰ ਸਿੰਘ ਅਮਰੀਕਾ ਸਥਿਤ ਗੁਰਲਾਲ ਸਿੰਘ ਅਤੇ ਵਿਪੁਲ ਸ਼ਰਮਾ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਸੀ। ਇਹ ਦੋਵੇਂ ਹਥਿਆਰਾਂ ਦੀ ਤਸਕਰੀ ਦੇ ਇਸ ਮਾਡਿਊਲ ਦੇ ਮਾਸਟਰਮਾਈਂਡ ਮੰਨੇ ਜਾ ਰਹੇ ਹਨ।
ਦੋਸ਼ੀ ਗੁਰਵਿੰਦਰ ਸਿੰਘ ਬਦਨਾਮ ਨਸ਼ਾ ਤਸਕਰ ਹਰਦੀਪ ਸਿੰਘ ਦਾ ਜੀਜਾ ਹੈ, ਜਿਸ ਨੂੰ ਐਸ.ਟੀ.ਐਫ ਨੇ 2020 ਵਿੱਚ ਗ੍ਰਿਫ਼ਤਾਰ ਕੀਤਾ ਸੀ ਪਰ 2022 ਵਿੱਚ ਅਮਰੀਕਾ ਭੱਜ ਗਿਆ ਸੀ। ਪੁਲਿਸ ਨੂੰ ਸ਼ੱਕ ਹੈ ਕਿ ਹਰਦੀਪ ਸਿੰਘ ਅਤੇ ਗੁਰਲਾਲ ਸਿੰਘ ਨੇ ਮਿਲ ਕੇ ਪੰਜਾਬ ਵਿੱਚ ਇੱਕ ਅੰਤਰਰਾਸ਼ਟਰੀ ਤਸਕਰੀ ਨੈੱਟਵਰਕ ਦੀ ਨੀਂਹ ਰੱਖੀ ਸੀ, ਜੋ ਨਾ ਸਿਰਫ ਹਥਿਆਰਾਂ ਵਿੱਚ ਬਲਕਿ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਵੀ ਸ਼ਾਮਲ ਹੋ ਸਕਦਾ ਹੈ।
ਐਸ.ਐਸ.ਓ.ਸੀ ਅੰਮ੍ਰਿਤਸਰ ਵਿਖੇ ਐਫ.ਆਈ.ਆਰ ਦਰਜ ਕੀਤੀ ਗਈ ਹੈ ਅਤੇ ਪੂਰੇ ਨੈੱਟਵਰਕ ਨੂੰ ਜੋੜਨ ਲਈ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਪੁਲਿਸ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਗਿਰੋਹ ਨਾਲ ਜੁੜੇ ਹੋਰ ਨਾਮ ਸਾਹਮਣੇ ਆ ਸਕਦੇ ਹਨ। ਪੁਲਿਸ ਦੀ ਇਸ ਕਾਰਵਾਈ ਨੇ ਪੰਜਾਬ ਵਿੱਚ ਸਰਗਰਮ ਅਪਰਾਧਿਕ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੱਤਾ ਹੈ ਅਤੇ ਇਹ ਕਾਰਵਾਈ ਸੂਬੇ ਦੀਆਂ ਸੁਰੱਖਿਆ ਏਜੰਸੀਆਂ ਦੀ ਚੌਕਸੀ ਅਤੇ ਤੇਜ਼ੀ ਨਾਲ ਕਾਰਵਾਈ ਦੀ ਇੱਕ ਹੋਰ ਮਿਸਾਲ ਬਣ ਗਈ ਹੈ।
The post ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ 5 ਨਾਜਾਇਜ਼ ਪਿਸਤੌਲ ਸਮੇਤ ਇੱਕ ਤਸਕਰ ਨੂੰ ਕੀਤਾ ਗ੍ਰਿਫ਼ਤਾਰ appeared first on Time Tv.
Leave a Reply