ਲੁਧਿਆਣਾ : ਪੰਜਾਬ ਪੁਲਿਸ ਅਕਸਰ ਆਪਣੇ ਕਾਰਨਾਮੇ ਕਰਕੇ ਸੁਰਖੀਆਂ ‘ਚ ਰਹਿੰਦੀ ਹੈ। ਅਜਿਹਾ ਹੀ ਇਕ ਹੋਰ ਮਾਮਲਾ ਲੁਧਿਆਣਾ (Ludhiana) ‘ਚ ਸਾਹਮਣੇ ਆਇਆ ਹੈ, ਜਿੱਥੇ ਪੰਜਾਬ ਪੁਲਿਸ ਦਾ ਇਕ ਮੁਲਾਜ਼ਮ ਜਨਤਕ ਥਾਂ ‘ਤੇ ਬੀੜੀ ਪੀਂਦਾ ਦੇਖਿਆ ਗਿਆ।
ਹੋਇਆ ਇੰਝ ਕਿ ਉਕਤ ਮੁਲਾਜ਼ਮ ਕਿਸੇ ਕੰਮ ਲਈ ਲੁਧਿਆਣਾ ਦੇ ਡੀ.ਸੀ ਦਫ਼ਤਰ ਵਿੱਚ ਆਇਆ ਹੋਇਆ ਸੀ। ਇੱਥੇ ਉਹ ਪਾਰਕਿੰਗ ਵਿੱਚ ਬੀੜੀ ਪੀ ਰਿਹਾ ਸੀ, ਜਿਸ ਦਾ ਧੂੰਆਂ ਲੋਕਾਂ ਤੱਕ ਪਹੁੰਚ ਰਿਹਾ ਸੀ, ਜੋ ਸਿਹਤ ਲਈ ਹਾਨੀਕਾਰਕ ਹੈ। ਇਸ ਦੌਰਾਨ ਉਥੇ ਮੌਜੂਦ ਇਕ ਪੱਤਰਕਾਰ ਨੇ ਇਸ ‘ਤੇ ਗੁੱਸਾ ਜ਼ਾਹਰ ਕਰਦਿਆਂ ਉਕਤ ਕਰਮਚਾਰੀ ਨੂੰ ਅਜਿਹਾ ਕਰਨ ਦਾ ਕਾਰਨ ਪੁੱਛਿਆ ਤਾਂ ਉਹ ਉਲਟਾ ਪੱਤਰਕਾਰ ‘ਤੇ ਹੀ ਗੁੱਸੇ ‘ਚ ਆ ਗਿਆ। ਮੌਕੇ ‘ਤੇ ਮੌਜੂਦ ਪੱਤਰਕਾਰ ਨੇ ਉਕਤ ਪੁਲਿਸ ਅਧਿਕਾਰੀ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ।