November 5, 2024

ਪੰਜਾਬ ਪੁਲਿਸ ਨੇ ਖਤਰਨਾਕ ਗੈਂਗਸਟਰ ਲੰਡਾ ਹਰੀਕੇ ਦੇ ਸ਼ੂਟਰ ਦਾ ਕੀਤਾ ਐਨਕਾਊਂਟਰ

Latest Punjabi News | Punjab Police | Gangster Landa Harike

ਅੰਮ੍ਰਿਤਸਰ : ਪੰਜਾਬ ਪੁਲਿਸ ਨੇ ਖਤਰਨਾਕ ਗੈਂਗਸਟਰ ਲੰਡਾ ਹਰੀਕੇ ਦੇ ਸ਼ੂਟਰ ਨੂੰ ਐਨਕਾਊਂਟਰ ਵਿੱਚ ਮਾਰ ਦਿੱਤਾ ਹੈ। ਡੀ.ਆਈ.ਜੀ. ਹਾਲ ਹੀ ਵਿੱਚ ਬਾਰਡਰ ਰੇਂਜ ਵਿੱਚ ਬਿਆਸ ਨੇੜੇ ਸਠਿਆਲਾ ਮੰਡੀ ਵਿੱਚ ਇੱਕ ਏਜੰਟ ਅਤੇ ਸਾਬਕਾ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਨੇ ਇਸ ਕਤਲੇਆਮ ਵਿੱਚ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਡੀ.ਆਈ.ਜੀ. ਬਾਰਡਰ ਰੇਂਜ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਅੱਤਵਾਦੀ ਲੰਡਾ ਹਰੀਕੇ ਦੇ ਤਿੰਨ ਸ਼ੂਟਰਾਂ ਗੁਰਸ਼ਰਨ, ਪਰਵੀਨ ਅਤੇ ਪਾਰਸ ਨੂੰ ਗ੍ਰਿਫਤਾਰ ਕੀਤਾ ਹੈ।

ਇਸੇ ਦੌਰਾਨ ਅੱਜ ਜਦੋਂ ਪੁਲਿਸ ਗੁਰਸ਼ਰਨ ਅਤੇ ਪਾਰਸ ਨੂੰ ਵਾਰਦਾਤ ’ਚ ਵਰਤਿਆ ਹਥਿਆਰ ਬਰਾਮਦ ਕਰਨ ਲਈ ਲੈ ਕੇ ਆਈ ਤਾਂ ਉਨ੍ਹਾਂ ਨੇ ਪੁਲਿਸ ’ਤੇ ਹਥਿਆਰਾਂ ਨਾਲ ਫਾਇਰ ਕਰ ਦਿੱਤਾ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੈਂਗਸਟਰ ਗੁਰਸ਼ਰਨ ਮਾਰਿਆ ਗਿਆ ਜਦਕਿ ਦੂਜਾ ਗੈਂਗਸਟਰ ਪਾਰਸ ਨਦੀ ਵਿੱਚ ਛਾਲ ਮਾਰ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ।

ਡੀ.ਆਈ.ਜੀ. ਨੇ ਦੱਸਿਆ ਕਿ ਮੌਕੇ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਫਰਾਰ ਮੁਲਜ਼ਮ ਪਾਰਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਗੁਰਸ਼ਰਨ 9 ਐਮ.ਐਮ. ਗਲੋਕ ਪਿਸਤੌਲ ਬਰਾਮਦ ਕੀਤਾ ਗਿਆ ਹੈ, ਜਿਸ ਨਾਲ ਉਸ ਨੇ ਪੁਲਿਸ ‘ਤੇ ਫਾਇਰਿੰਗ ਕੀਤੀ ਸੀ, ਜਦਕਿ ਫਰਾਰ ਗੈਂਗਸਟਰ ਪਾਰਸ ਕੋਲ ਵੀ ਇਕ ਗਲੋਕ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਗੈਂਗਸਟਰ ਫਿਰੌਤੀ ਅਤੇ ਹੋਰ ਅਪਰਾਧਿਕ ਮਾਮਲਿਆਂ ਤੋਂ ਇਲਾਵਾ ਕਈ ਕਤਲ ਕੇਸਾਂ ਵਿੱਚ ਵੀ ਸ਼ਾਮਲ ਸੀ।

ਡੀ.ਆਈ.ਜੀ. ਨੇ ਕਿਹਾ ਕਿ ਇਹ ਬਾਹਰ ਬੈਠੇ ਗੈਂਗਸਟਰਾਂ ਲਈ ਸਬਕ ਹੈ। ਇਹ ਗੈਂਗਸਟਰ ਖੁਦ ਬਾਹਰ ਬੈਠ ਕੇ ਸੁਰੱਖਿਅਤ ਰਹਿੰਦੇ ਹਨ ਅਤੇ ਇੱਥੋਂ ਦੇ ਨੌਜਵਾਨਾਂ ਨੂੰ ਜੁਰਮ ਦੀ ਦੁਨੀਆ ਵਿੱਚ ਸ਼ਾਮਲ ਕਰਕੇ ਅਪਰਾਧ ਕਰਦੇ ਹਨ। ਪਹਿਲਾਂ ਉਨ੍ਹਾਂ ਨੂੰ ਛੋਟੇ-ਮੋਟੇ ਅਪਰਾਧ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ, ਫਿਰ ਉਨ੍ਹਾਂ ਨੂੰ ਅਪਰਾਧ ਦੀ ਦੁਨੀਆ ਤੋਂ ਬਾਹਰ ਨਹੀਂ ਆਉਣ ਦਿੱਤਾ ਜਾਂਦਾ।

By admin

Related Post

Leave a Reply