ਪੰਜਾਬ ਪੁਲਿਸ ਨੇ BKI ਸਮਰਥਿਤ ਅੱਤਵਾਦੀ ਮਾਡਿਊਲ ਦੇ 1 ਮੈਂਬਰ ਨੂੰ ਕੀਤਾ ਕਾਬੂ
By admin / July 17, 2024 / No Comments / Punjabi News
ਅੰਮ੍ਰਿਤਸਰ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (S.S.O.C.) ਅੰਮ੍ਰਿਤਸਰ ਨੇ ਅਮਰੀਕਾ ਅਧਾਰਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਅਤੇ ਇਟਲੀ ਅਧਾਰਤ ਇੱਕ ਸਾਥੀ ਰੇਸ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇੱਕ ਖੁਫੀਆ-ਅਧਾਰਤ ਆਪ੍ਰੇਸ਼ਨ ਵਿੱਚ, ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਸਮਰਥਿਤ ਅੱਤਵਾਦੀ ਮਾਡਿਊਲ ਦੇ 1 ਮੈਂਬਰ ਦੀ ਗ੍ਰਿਫ਼ਤਾਰੀ ਨਾਲ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲ ਦਿੱਤਾ।
ਪੁਲਿਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੀਆਂ ਹਦਾਇਤਾਂ ‘ਤੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 1 ਪਿਸਤੌਲ, 2 ਮੈਗਜ਼ੀਨ, 9 ਜਿੰਦਾ ਗੋਲੀਆਂ ਅਤੇ 1 ਖਾਲੀ ਗੋਲੀ ਦਾ ਖੋਲ ਬਰਾਮਦ ਕੀਤਾ ਹੈ।