ਬਠਿੰਡਾ : ਪੰਜਾਬ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਪੰਜਾਬ ਪੁਲਿਸ ਵੱਲੋਂ ਜ਼ਿਲ੍ਹਾ ਬਠਿੰਡਾ (Bathinda) ਵਿੱਚ ਇੱਕ ਨਵੀਂ ਪਹਿਲ ਕੀਤੀ ਗਈ ਹੈ। ਇੱਥੇ ਮਿਸ਼ਨ ‘ਨਿਗਰਾਣੀ’ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਡੀ.ਜੀ.ਪੀ ਪੰਜਾਬ ਨੇ ਟਵੀਟ ਕਰਕੇ ਲਿਖਿਆ, ‘ਮਿਸ਼ਨ ‘ਸਰਵੇਲੈਂਸ’ ਪਹਿਲ ਕਦਮੀ ਦੀ ਬਠਿੰਡਾ ‘ਚ ਸ਼ੁਰੂਆਤ ਕਰਨ ‘ਤੇ ਮਾਣ ਮਹਿਸੂਸ ਹੋ ਰਿਹਾ ਹੈ।

ਡੀ.ਜੀ.ਪੀ ਨੇ ਲਿਖਿਆ, ‘ਅਸੀਂ ਨਸ਼ੇ ਦੇ ਖ਼ਿਲਾਫ਼ ਲੜਨ ਦੇ ਲਈ ਆਪਣੇ ਪਿੰਡਾਂ ਦੇ ਚੌਕੀਦਾਰਾਂ ਦੇ ਨਾਲ ਫਿਰ ਤੋਂ ਇੱਕਜੁਟ ਹੋ ਰਹੇ ਹਾਂ। ਇਹ ਰਵਾਇਤੀ ਪੁਲਿਸਿੰਗ ਤਰੀਕਿਆਂ ਨੂੰ ਮੁੜ ਸੁਰਜੀਤ ਕਰਨ ਵੱਲ ਇੱਕ ਕਦਮ ਹੈ।ਡੀ.ਜੀ. ਪੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਅਸੀਂ ਸਾਰੇ ਇਕੱਠੇ ਹੋ ਕੇ ਸੀ.ਐਮ. ਮਾਨ ਦੀ ਅਗਵਾਈ ਹੇਠ ਕਮਿਊਨਿਟੀ ਪੁਲਿਸਿੰਗ ਨੂੰ ਮਜ਼ਬੂਤ ​​ਕਰਕੇ ਨਸ਼ਿਆਂ ਵਿਰੁੱਧ ਜਾਣਕਾਰੀ ਸਾਂਝੀ ਕਰਕੇ ਪੰਜਾਬ ਨੂੰ ਸੁਰੱਖਿਅਤ ਬਣਾਇਆ ਜਾਵੇ।

Leave a Reply