ਚੰਡੀਗੜ੍ਹ : ਪੰਜਾਬ ਸਰਕਾਰ (The Punjab Government) ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਕਿਸਾਨ (The Farmer) ਅੱਜ ਸੜਕਾਂ ’ਤੇ ਉਤਰਨਗੇ। ਕਿਸਾਨਾਂ, ਚੌਲ ਮਿੱਲ ਮਾਲਕਾਂ ਅਤੇ ਆੜ੍ਹਤੀਆਂ ਨੇ ਸੂਬੇ ਵਿੱਚ ਫਸਲਾਂ ਦੀ ਖਰੀਦ ਅਤੇ ਝੋਨੇ ਦੀ ਵਿਕਰੀ ਨੂੰ ਲੈ ਕੇ ਪੰਜਾਬ ਭਰ ਵਿੱਚ ਅੱਜ ਦੁਪਹਿਰ 12 ਵਜੇ ਤੋਂ ਤਿੰਨ ਘੰਟੇ ਲਈ ‘ਚੱਕਾ ਜਾਮ’ ਕਰਨ ਦਾ ਸੱਦਾ ਦਿੱਤਾ ਹੈ।
ਦੱਸ ਦੇਈਏ ਕਿ ਇਹ ਫ਼ੈਸਲਾ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਕਮਿਸ਼ਨ ਏਜੰਟਾਂ, ਮਿੱਲ ਮਾਲਕਾਂ ਅਤੇ ਕਿਸਾਨ ਜਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ ਵਿੱਚ ਲਿਆ ਗਿਆ ਸੀ।